Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

Punjab DGP Gaurav Yadav pays tribute to Charanjit Singh :ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ
Punjab DGP Gaurav Yadav

Punjab DGP Gaurav Yadav pays tribute to Charanjit Singh :ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।

ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News