Diljit Dosanjh National Asset: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰਜੀ 3’ ਦਾ ਜਿਵੇਂ ਹੀ ਟ੍ਰੇਲਰ ਰਿਲੀਜ਼ ਹੋਇਆ ਉਸੇ ਸਮੇਂ ਸੋਸ਼ਲ ਮੀਡੀਆ ‘ਤੇ ਵਿਵਾਦਾਂ ਵਿੱਚ ਘਿਰ ਗਿਆ ਹੈ। ਦੱਸ ਦਈਏ ਕਿ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਮੌਜੂਦਗੀ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਫੈਡਰੇਸ਼ਨ ਨੇ ਦਿਲਜੀਤ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਨੂੰ ਲਗਾਤਾਰ ਫਿਲਮ ਨੂੰ ਲੈ ਕੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਹੁਣ ਬੀਜੇਪੀ ਆਗੂ ਅਤੇ ਅਦਾਕਾਰ ਹੌਬੀ ਧਾਲੀਵਾਲ ਵੱਲੋਂ ਉਨ੍ਹਾਂ ਦਾ ਸਮਰਥਨ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਦੇ ਹੱਕ ’ਚ ਵੀ ਗੱਲ ਕੀਤੀ ਗਈ ਹੈ।