Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ: ਮੈਟਰੋ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜਵਾਹਰ ਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿੱਚ ਹੋਣ ਵਾਲੇ ਇਸ ਕੰਸਰਟ ਵਿੱਚ ਕਰੀਬ 70 ਹਜ਼ਾਰ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ। ਭੀੜ ਨੂੰ ਸੰਭਾਲਣ ਅਤੇ ਯਾਤਰੀਆਂ ਦੀ ਸਹੂਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ: ਮੈਟਰੋ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜਵਾਹਰ ਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿੱਚ ਹੋਣ ਵਾਲੇ ਇਸ ਕੰਸਰਟ ਵਿੱਚ ਕਰੀਬ 70 ਹਜ਼ਾਰ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ। ਭੀੜ ਨੂੰ ਸੰਭਾਲਣ ਅਤੇ ਯਾਤਰੀਆਂ ਦੀ ਸਹੂਲਤ ਲਈ ਮੈਟਰੋ ਨੂੰ ਵਾਧੂ ਸਮੇਂ ਲਈ ਚਲਾਇਆ ਜਾਵੇਗਾ। ।

ਮੈਟਰੋ ਪ੍ਰਬੰਧਨ ਵੱਲੋਂ ਭੀੜ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਵਾਧੂ ਟ੍ਰੇਨਾਂ ਤਿਆਰ ਰੱਖੀਆਂ ਜਾਣਗੀਆਂ। ਇਸ ਤੋਂ ਇਲਾਵਾ ਪ੍ਰਮੁੱਖ ਮੈਟਰੋ ਸਟੇਸ਼ਨਾਂ ’ਤੇ ਵਾਧੂ ਸਟਾਫ਼ ਤਾਇਨਾਤ ਕੀਤਾ ਜਾਵੇਗਾ, ਤਾਂ ਜੋ ਯਾਤਰੀਆਂ ਦੀ ਆਵਾਜਾਈ ਸੁਚਾਰੂ ਢੰਗ ਨਾਲ ਹੋ ਸਕੇ।

ਹਾਲਾਂਕਿ, ਮੈਟਰੋ ਸੇਵਾਵਾਂ ਦੇ ਸਮੇਂ ਵਿੱਚ ਇਹ ਵਾਧਾ ਏਅਰਪੋਰਟ ਐਕਸਪ੍ਰੈੱਸ ਲਾਈਨ ’ਤੇ ਲਾਗੂ ਨਹੀਂ ਹੋਵੇਗਾ। ਗੁਰੂਗ੍ਰਾਮ ਰੈਪਿਡ ਮੈਟਰੋ ਦੀਆਂ ਸੇਵਾਵਾਂ ਵੀ ਆਪਣੇ ਨਿਰਧਾਰਤ ਸਮੇਂ ਅਨੁਸਾਰ ਹੀ ਚੱਲਣਗੀਆਂ।

ਦਿਲਜੀਤ ਦੋਸਾਂਝ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਕੰਸਰਟ ਵਾਲੀ ਥਾਂ ’ਤੇ ਪਹੁੰਚਣ ਲਈ ਦਿੱਲੀ ਮੈਟਰੋ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਘੱਟ ਰਹੇ ਅਤੇ ਲੋਕ ਆਸਾਨੀ ਨਾਲ ਸਮਾਗਮ ਵਿੱਚ ਪਹੁੰਚ ਸਕਣ।

Read Latest News and Breaking News at Daily Post TV, Browse for more News

Ad
Ad

Punjab District News