Journalism Of Hope
BREAKING NEWS
ਭਾਰਤੀ ਟੈਨਿਸ ਖਿਡਾਰੀ ਪਰੀਕਸ਼ਿਤ ਸੋਮਾਨੀ ਨੂੰ ਵੱਡਾ ਝਟਕਾ, 4 ਸਾਲ ਲਈ ਲੱਗਾ ਬੈਨ, ਜਾਣੋ ਪੂਰਾ ਮਾਮਲਾ?....... ਪੰਜਾਬ ਦੇ IAS ਅਧਿਕਾਰੀ ਦੇ ਘਰੋਂ ਮਿਲਿਆ ਢਾਈ ਕਰੋੜ ਕੈਸ਼? ED ਦੀ ਜਾਂਚ ਦੂਜੇ ਦਿਨ ਵੀ ਜਾਰੀ........ਯਮੁਨਾ ਐਕਸਪ੍ਰੈਸਵੇ ’ਤੇ ਭਿਆਨਕ ਹਾਦਸਾ, ਸਲੀਪਰ ਬੱਸ ਨੂੰ ਲੱਗੀ ਅੱਗ; 9 ਯਾਤਰੀਆਂ ਦੀ ਮੌਤ........ਡਰੱਗ ਕੇਸ ਦਾ ਫਰਾਰ ਮੁੱਖ ਮੁਲਜ਼ਮ ਰਾਜਜੀਤ ਸਿੰਘ ਪੁਲਿਸ ਦੇ ਹੱਥ, 6 ਸਾਲ ਬਾਅਦ ਹੋਈ ਗ੍ਰਿਫ਼ਤਾਰੀ.......

ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ

Dismissed AIG Rajjit Hundal on 5-day remand.: ਮੋਹਾਲੀ: ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਵੱਲੋਂ ਸਰੈਂਡਰ ਕਰਨ ਤੋਂ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਅਦਾਲਤ ਨੇ ਉਸ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ 5 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ANTF ਵੱਲੋਂ NDPS ਮਾਮਲੇ ਵਿੱਚ ਪੁੱਛਗਿੱਛ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, […]
By : Updated On: 25 Sep 2026 10:02:AM
ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ

Dismissed AIG Rajjit Hundal on 5-day remand.: ਮੋਹਾਲੀ: ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਵੱਲੋਂ ਸਰੈਂਡਰ ਕਰਨ ਤੋਂ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਅਦਾਲਤ ਨੇ ਉਸ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ 5 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ANTF ਵੱਲੋਂ NDPS ਮਾਮਲੇ ਵਿੱਚ ਪੁੱਛਗਿੱਛ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ।

ਇਸ਼ਤਿਹਾਰ

ਅਦਾਲਤ ਤੋਂ ਬਾਹਰ ਕਾਰ ਵਿੱਚ ਬੈਠਦਿਆਂ ਰਾਜਜੀਤ ਹੁੰਦਲ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਵਕੀਲ ਐੱਚ.ਐੱਸ. ਧਨੋਆ ਨੇ ਦੱਸਿਆ ਕਿ ਰਾਜਜੀਤ ਹੁੰਦਲ ਖ਼ਿਲਾਫ਼ ਤਿੰਨ FIR ਦਰਜ ਹਨ। ਉਨ੍ਹਾਂ ਕਿਹਾ ਕਿ ਅੱਜ NDPS ਮਾਮਲੇ ਵਿੱਚ ANTF ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਦਿੱਤਾ ਹੈ।

2019 ਤੋਂ ਚੱਲ ਰਿਹਾ ਸੀ ਫਰਾਰ
ਰਾਜਜੀਤ ਸਿੰਘ ਨੂੰ ਸਾਲ 2019 ਵਿੱਚ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਨਾਲ ਜੁੜੇ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਸਾਲ 2019 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਬਣੀ SIT ਜਾਂਚ ਵਿੱਚ ਰਾਜਜੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਉਸ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਨੂੰ ਸਹਾਇਤਾ ਦੇਣ ਦੇ ਦੋਸ਼ ਲੱਗੇ ਸਨ।

ਦੋ ਮਾਮਲਿਆਂ ਵਿੱਚ ਹੋਇਆ ਸੀ ਨਾਮਜ਼ਦ
ਰਾਜਜੀਤ ਸਿੰਘ ਖ਼ਿਲਾਫ਼ 2019 ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਪਹਿਲਾ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ। ਦੂਜਾ ਮਾਮਲਾ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਦਰਜ ਕੀਤਾ ਗਿਆ ਸੀ, ਜਿਸ ਵਿੱਚ ਨਸ਼ਾ ਤਸਕਰਾਂ ਨੂੰ ਕਥਿਤ ਸਹਾਇਤਾ ਦੇਣ, ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਪੈਸੇ ਵਸੂਲਣ ਦੇ ਦੋਸ਼ ਲਗਾਏ ਗਏ ਸਨ।

ਨੌਕਰੀ ਤੋਂ ਕੀਤਾ ਗਿਆ ਸੀ ਬਰਖ਼ਾਸਤ
ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਪੰਜਾਬ ਸਰਕਾਰ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਜਾਂਚ ਵਿੱਚ ਉਸ ਦੀ ਭੂਮਿਕਾ ਨੂੰ ਲੈ ਕੇ ਗੰਭੀਰ ਸਵਾਲ ਉਠੇ ਸਨ। ਇਸ ਮਾਮਲੇ ਦਾ ਸਬੰਧ ਨਸ਼ਾ ਤਸਕਰੀ ਨਾਲ ਜੁੜੀ ਉਸ ਵੱਡੀ ਜਾਂਚ ਨਾਲ ਵੀ ਰਿਹਾ, ਜਿਸ ਵਿੱਚ ਡਰੱਗ ਕੇਸ ਦੇ ਦੋਸ਼ੀ ਜਗਦੀਸ਼ ਸਿੰਘ ਭੋਲਾ ਮਾਮਲੇ ਦੀ ਜਾਂਚ ਦੌਰਾਨ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸਾਹਮਣੇ ਆਏ ਸਨ। ਫਿਲਹਾਲ ਰਾਜਜੀਤ ਸਿੰਘ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News