Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ

Dismissed AIG Rajjit Singh extended again: ਮੋਹਾਲੀ: ਮੋਹਾਲੀ ਦੀ ਅਦਾਲਤ ਨੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਹੁੰਦਲ ਦਾ ਪੁਲੀਸ ਰਿਮਾਂਡ 3 ਅਕਤੂਬਰ ਤੱਕ ਵਧਾ ਦਿੱਤਾ ਹੈ। ਉਸ ਦਾ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਸੀ। ਰਾਜਜੀਤ ਸਿੰਘ ਨੂੰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ 25 ਸਤੰਬਰ ਨੂੰ ਪਟਿਆਲਾ ਦੇ ਦਰਸ਼ਨ […]
By : Updated On: 30 Sep 2026 11:24:AM
ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ

Dismissed AIG Rajjit Singh extended again: ਮੋਹਾਲੀ: ਮੋਹਾਲੀ ਦੀ ਅਦਾਲਤ ਨੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਹੁੰਦਲ ਦਾ ਪੁਲੀਸ ਰਿਮਾਂਡ 3 ਅਕਤੂਬਰ ਤੱਕ ਵਧਾ ਦਿੱਤਾ ਹੈ। ਉਸ ਦਾ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਸੀ। ਰਾਜਜੀਤ ਸਿੰਘ ਨੂੰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ 25 ਸਤੰਬਰ ਨੂੰ ਪਟਿਆਲਾ ਦੇ ਦਰਸ਼ਨ ਸਿੰਘ ਨਗਰ ਸਥਿਤ ਇੱਕ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ।

ਇਸ਼ਤਿਹਾਰ

ਇਸ ਤੋਂ ਪਹਿਲਾਂ ANTF ਨੇ ਅਦਾਲਤ ਤੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੰਜ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ ਸੀ। ਰਾਜਜੀਤ ਸਿੰਘ ’ਤੇ ਆਮਦਨ ਤੋਂ ਵੱਧ ਜਾਇਦਾਦ ਅਤੇ ਫਿਰੌਤੀ ਨਾਲ ਸਬੰਧਤ ਮਾਮਲੇ ਦਰਜ ਹਨ। ਇਨ੍ਹਾਂ ਮਾਮਲਿਆਂ ਤੋਂ ਬਾਅਦ ਉਹ 2023 ਤੋਂ ਪੁਲੀਸ ਦੀ ਪਕੜ ਤੋਂ ਬਾਹਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਣਾਈਆਂ ਗਈਆਂ ਤਿੰਨ ਐੱਸ.ਆਈ.ਟੀਜ਼ ਦੀਆਂ ਰਿਪੋਰਟਾਂ ਵਿੱਚ ਰਾਜਜੀਤ ਸਿੰਘ ਦੇ ਤਤਕਾਲੀ ਸੀ.ਆਈ.ਏ. ਇੰਚਾਰਜ ਇੰਦਰਜੀਤ ਸਿੰਘ ਨਾਲ ਕਥਿਤ ਸਬੰਧਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਪ੍ਰੈਲ 2023 ਵਿੱਚ ਉਸ ਨੂੰ ਪੁਲੀਸ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ।

SIT ਰਿਪੋਰਟਾਂ ਵਿੱਚ ਪੁਲੀਸ ਕਾਰਵਾਈ ਅਤੇ NDPS ਮਾਮਲਿਆਂ ਨਾਲ ਜੁੜੀਆਂ ਕਈ ਗੰਭੀਰ ਬੇਨਿਯਮੀਆਂ ਦੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਹੁਣ ANTF ਵੱਲੋਂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News