DM ਰੰਧਾਵਾ ਸੁਸਾਈਡ ਮਾਮਲਾ, ਪਰਿਵਾਰ ਵੱਲੋਂ CBI ਜਾਂਚ ਦੀ ਮੰਗ ਤੇਜ਼, ਸਰਕਾਰ ਤੇ ਪੁਲਿਸ ਕਾਰਵਾਈ ’ਤੇ ਜਤਾਈ ਨਾਰਾਜ਼ਗੀ

Gagandeep Singh Randhawa case; ਪੰਜਾਬ ਵਿੱਚ DM ਗਗਨਦੀਪ ਸਿੰਘ ਰੰਧਾਵਾ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਹੋ ਗਈ ਹੈ। ਅੱਜ ਰੰਧਾਵਾ ਦੇ ਪਰਿਵਾਰ ਵੱਲੋਂ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫਰੰਸ ਕਰਕੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ ਗਈ। ਪਰਿਵਾਰ ਨੇ ਸਪੱਸ਼ਟ ਕਿਹਾ ਕਿ ਉਹਨਾਂ ਨੂੰ ਪੰਜਾਬ ਪੁਲਿਸ ਦੀ […]
Jaspreet Singh
By : Updated On: 25 Mar 2026 21:26:PM
DM ਰੰਧਾਵਾ ਸੁਸਾਈਡ ਮਾਮਲਾ, ਪਰਿਵਾਰ ਵੱਲੋਂ CBI ਜਾਂਚ ਦੀ ਮੰਗ ਤੇਜ਼, ਸਰਕਾਰ ਤੇ ਪੁਲਿਸ ਕਾਰਵਾਈ ’ਤੇ ਜਤਾਈ ਨਾਰਾਜ਼ਗੀ

Gagandeep Singh Randhawa case; ਪੰਜਾਬ ਵਿੱਚ DM ਗਗਨਦੀਪ ਸਿੰਘ ਰੰਧਾਵਾ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਹੋ ਗਈ ਹੈ। ਅੱਜ ਰੰਧਾਵਾ ਦੇ ਪਰਿਵਾਰ ਵੱਲੋਂ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫਰੰਸ ਕਰਕੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ ਗਈ। ਪਰਿਵਾਰ ਨੇ ਸਪੱਸ਼ਟ ਕਿਹਾ ਕਿ ਉਹਨਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਰਿਹਾ ਅਤੇ ਨਿਰਪੱਖ ਜਾਂਚ ਲਈ ਕੇਂਦਰੀ ਏਜੰਸੀ ਦੀ ਦਖਲਅੰਦਾਜ਼ੀ ਲਾਜ਼ਮੀ ਹੈ।

ਪ੍ਰੈਸ ਕਾਨਫਰੰਸ ਦੌਰਾਨ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ ਜੇ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਰੂਪ ਵਿੱਚ ਸੀਬੀਆਈ ਜਾਂਚ ਦੀ ਸਿਫਾਰਸ਼ ਕਰਦੇ ਹਨ ਤਾਂ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਸੰਸਦ ਮੈਂਬਰ ਪਹਿਲਾਂ ਹੀ ਇਸ ਮੰਗ ਦੇ ਹੱਕ ਵਿੱਚ ਸਾਈਨ ਕਰ ਚੁੱਕੇ ਹਨ, ਜਿਨ੍ਹਾਂ ਵਿੱਚ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਡਾ. ਧਰਮਵੀਰ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਸ਼ਾਮਲ ਹਨ। ਉਨ੍ਹਾਂ ਨੇ ਹੋਰ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਹਨਾਂ ਦੇ ਦਿਲ ਵਿੱਚ ਹਮਦਰਦੀ ਹੈ ਤਾਂ ਉਹ ਵੀ ਇਸ ਮੰਗ ਦਾ ਸਮਰਥਨ ਕਰਨ।

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਮਾਮਲੇ ਨਾਲ ਜੁੜੇ ਇੱਕ ਦੋਸ਼ੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਵੀਆਈਪੀ ਟਰੀਟਮੈਂਟ ਦਿੱਤਾ ਗਿਆ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ, ਦੂਜੇ ਪਾਸੇ ਦੋਸ਼ੀ ਦੇ ਹੱਕ ਵਿੱਚ ਨਾਰੇਬਾਜ਼ੀ ਹੋਣਾ ਦੁਖਦਾਈ ਅਤੇ ਸ਼ਰਮਨਾਕ ਹੈ।

ਪਰਿਵਾਰ ਨੇ ਇਹ ਵੀ ਉਠਾਇਆ ਕਿ ਹਾਲੇ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਪੁਲਿਸ ਨੂੰ ਜਾਣਕਾਰੀ ਹੋਣ ਦੇ ਬਾਵਜੂਦ ਕੁਝ ਲੋਕਾਂ ਨੂੰ ਕਾਬੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਪੋਸਟਮਾਰਟਮ ਰਿਪੋਰਟ ਵੀ ਅਜੇ ਤੱਕ ਪਰਿਵਾਰ ਨੂੰ ਨਹੀਂ ਦਿੱਤੀ ਗਈ, ਜਿਸ ਕਾਰਨ ਸ਼ੱਕ ਹੋਰ ਵੱਧ ਗਿਆ ਹੈ।

ਰੰਧਾਵਾ ਪਰਿਵਾਰ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖਟਖਟਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੀਡੀਆ, ਆਮ ਲੋਕਾਂ ਅਤੇ ਸਿਆਸੀ ਧਿਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਨਸਾਫ ਦੀ ਇਸ ਲੜਾਈ ਵਿੱਚ ਉਹਨਾਂ ਦਾ ਸਾਥ ਜਾਰੀ ਰੱਖਿਆ ਜਾਵੇ।

Read Latest News and Breaking News at Daily Post TV, Browse for more News

Ad
Ad