Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ

Documentary on CM Bhagwant Mann: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਅਤੇ ਸਿਆਸੀ ਸਫ਼ਰ ’ਤੇ ਆਧਾਰਿਤ ਇੱਕ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ‘ਸਤੌਜ ਤੋਂ ਸੰਸਦ ਤੱਕ’ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। CM ਭਗਵੰਤ ਮਾਨ ਨੇ ਦੱਸਿਆ ਕਿ ਇਹ ਵਿਸ਼ੇਸ਼ […]
By : Updated On: 30 Aug 2026 09:02:AM
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ
  • ਪਿੰਡ ਸਤੌਜ ਤੋਂ ਸੰਸਦ ਅਤੇ ਮੁੱਖ ਮੰਤਰੀ ਦੀ ਕੁਰਸੀ ਤੱਕ ਦੇ ਸਫ਼ਰ ਨੂੰ ਕੀਤਾ ਗਿਆ ਪੇਸ਼

Documentary on CM Bhagwant Mann: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਅਤੇ ਸਿਆਸੀ ਸਫ਼ਰ ’ਤੇ ਆਧਾਰਿਤ ਇੱਕ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ‘ਸਤੌਜ ਤੋਂ ਸੰਸਦ ਤੱਕ’ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। CM ਭਗਵੰਤ ਮਾਨ ਨੇ ਦੱਸਿਆ ਕਿ ਇਹ ਵਿਸ਼ੇਸ਼ ਡਾਕੂਮੈਂਟਰੀ 30 ਅਗਸਤ ਨੂੰ ਸ਼ਾਮ 7 ਵਜੇ ਡਿਸਕਵਰੀ ਚੈਨਲ ’ਤੇ ਪ੍ਰਸਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਡਾਕੂਮੈਂਟਰੀ ਨਾਲ ਸਬੰਧਤ ਕੁਝ ਵੀਡੀਓ ਕਲਿੱਪ ਵੀ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ।

ਇਸ਼ਤਿਹਾਰ

ਸਤੌਜ ਤੋਂ ਸੰਸਦ ਤੱਕ ਦਾ ਸਫ਼ਰ
ਡਾਕੂਮੈਂਟਰੀ ਵਿੱਚ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਸ਼ੁਰੂ ਹੋਏ ਸਫ਼ਰ, ਸੰਸਦ ਮੈਂਬਰ ਬਣਨ ਅਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

7 ਭਾਸ਼ਾਵਾਂ ਵਿੱਚ ਤਿਆਰ ਕੀਤੀ ਡਾਕੂਮੈਂਟਰੀ
CM ਮਾਨ ਮੁਤਾਬਕ ਇਹ ਡਾਕੂਮੈਂਟਰੀ 7 ਵੱਖ-ਵੱਖ ਭਾਸ਼ਾਵਾਂ ਵਿੱਚ ਤਿਆਰ ਕੀਤੀ ਗਈ ਹੈ। ਇਸ ਰਾਹੀਂ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਆਸੀ ਸਫ਼ਰ ਨੂੰ ਵੱਡੇ ਦਰਸ਼ਕ ਵਰਗ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਸਾਂਝੇ ਕੀਤੇ ਗਏ ਕਲਿੱਪਾਂ ਵਿੱਚ ਉਨ੍ਹਾਂ ਦੇ ਪਿੰਡ ਸਤੌਜ ਨਾਲ ਜੁੜੀਆਂ ਯਾਦਾਂ ਤੋਂ ਲੈ ਕੇ ਰਾਜਨੀਤੀ ਵਿੱਚ ਉਨ੍ਹਾਂ ਦੇ ਸਫ਼ਰ ਅਤੇ ਮੁੱਖ ਮੰਤਰੀ ਵਜੋਂ ਕੀਤੇ ਗਏ ਕੰਮਾਂ ਦੀਆਂ ਝਲਕੀਆਂ ਦਿਖਾਈ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News