Operation Sindoor Trump: ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੋਵਾਂ ਦੀ ਸਥਿਤੀ ਤੋਂ ਜਾਣੂ ਹਨ ਅਤੇ ਉਹ ਚਾਹੁੰਦੇ ਹਨ ਕਿ ਦੋਵੇਂ ਦੇਸ਼ ਹੁਣ ਸ਼ਾਂਤੀ ਦਾ ਰਸਤਾ ਅਪਣਾਉਣ।
Trump on India-Pakistan Tension: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਆਪ੍ਰੇਸ਼ਨ ਸਿੰਦੂਰ ਮਗਰੋਂ ਅਮਰੀਕਾ ਦਾ ਵੱਡਾ ਬਿਆਨ ਆਇਆ ਹੈ। ਅੱਤਵਾਦ ਵਿਰੁੱਧ ਕੀਤੀ ਗਈ ਇਸ ਕਾਰਵਾਈ ਵਿੱਚ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ “ਭਾਰਤ ਨੇ ‘ਟਾਈਟ ਫਾਰ ਟੈਟ’ ਕੀਤਾ ਹੈ।” ਹਾਲਾਂਕਿ, ਇਸ ਤੋਂ ਬਾਅਦ ਉਨ੍ਹਾਂ ਨੇ ਹੁਣ ਦੋਵਾਂ ਦੇਸ਼ਾਂ ਨੂੰ ਟਕਰਾਅ ਖ਼ਤਮ ਕਰਨ ਦੀ ਅਪੀਲ ਕੀਤੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਬਾਰੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਮਦਦ ਕਰ ਸਕਦੇ ਹਨ, ਤਾਂ ਉਹ ਇਸ ਲਈ ਮੌਜੂਦ ਰਹਿਣਗੇ ਅਤੇ ਉਹ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਵਿਚਕਾਰ ਵਧਦਾ ਟਕਰਾਅ ਰੁਕ ਜਾਵੇ।
ਭਾਰਤ-ਪਾਕਿ ‘ਟਾਈਟ ਫਾਰ ਟੈਟ’ ਨੀਤੀ ਤੋਂ ਬਾਹਰ ਆਉਣ- ਟਰੰਪ
ਦਰਅਸਲ, ਭਾਰਤ ਦੇ ਹਵਾਈ ਹਮਲੇ ਦੇ ਅਗਲੇ ਹੀ ਦਿਨ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਨੂੰ ਭਿਆਨਕ ਕਿਹਾ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਚਾਹੁੰਦੇ ਹਨ ਕਿ ਇਹ ਟਕਰਾਅ ਹੁਣ ਖਤਮ ਹੋ ਜਾਵੇ। ਟਰੰਪ ਨੇ ਉਮੀਦ ਜਤਾਈ ਕਿ ਹੁਣ ਦੋਵੇਂ ਦੇਸ਼ ‘ਟਾਈਟ ਫਾਰ ਟੈਟ’ ਨੀਤੀ ਤੋਂ ਬਾਹਰ ਆਉਣ ਅਤੇ ਸ਼ਾਂਤੀ ਵੱਲ ਵਧਣ।
ਟਰੰਪ ਨੇ ਕੀਤੀ ਮਦਦ ਦੀ ਪੇਸ਼ਕਸ਼
ਇੰਨਾ ਹੀ ਨਹੀਂ, ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਦੀ ਭਾਰਤ ਅਤੇ ਪਾਕਿਸਤਾਨ ਦੋਵਾਂ ਨਾਲ ਚੰਗੀ ਦੋਸਤੀ ਹੈ ਅਤੇ ਜੇਕਰ ਉਹ ਇਸ ਤਣਾਅ ਨੂੰ ਘਟਾਉਣ ਵਿੱਚ ਕਿਸੇ ਵੀ ਤਰ੍ਹਾਂ ਮਦਦ ਕਰ ਸਕਦਾ ਹੈ, ਤਾਂ ਉਹ ਜ਼ਰੂਰ ਕਰੇਗਾ। ਟਰੰਪ ਨੇ ਕਿਹਾ ਕਿ ਜੇਕਰ ਮੈਂ ਕੁਝ ਕਰ ਸਕਦਾ ਹਾਂ, ਤਾਂ ਮੈਂ ਮੌਜੂਦ ਰਹਾਂਗਾ। ਉਨ੍ਹਾਂ ਨੇ ਇਸ ਟਕਰਾਅ ਨੂੰ ਰੋਕਣ ਲਈ ਆਪਣੇ ਯਤਨਾਂ ਦੀ ਸੰਭਾਵਨਾ ਵੀ ਪ੍ਰਗਟ ਕੀਤੀ।
ਦੱਸ ਦੇਈਏ ਕਿ ਇਹ ਹਵਾਈ ਹਮਲਾ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤਾ ਗਿਆ ਸੀ ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਅਤੇ ਸਿੰਧੂ ਜਲ ਸੰਧੀ ਨੂੰ ਪਹਿਲੇ ਦੋ ਹਫ਼ਤਿਆਂ ਲਈ ਮੁਅੱਤਲ ਕਰਨ ਵਰਗੇ ਗੈਰ-ਫੌਜੀ ਉਪਾਅ ਅਪਣਾਏ, ਪਰ ਜਦੋਂ ਪਾਕਿਸਤਾਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਤਾਂ ਭਾਰਤ ਨੇ ਇਹ ਹਮਲਾ ਕੀਤਾ।