Donald Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਨੂੰ ਸ਼ਾਂਤ ਕਰਨ ਵਿੱਚ ਮਦਦ ਕੀਤੀ ਹੈ, ਪਰ ਇਹ ਵੀ ਕਿਹਾ ਕਿ ਉਹ ਸਿੱਧੇ ਤੌਰ ‘ਤੇ ਇਹ ਨਹੀਂ ਕਹਿਣਾ ਚਾਹੁੰਦੇ ਕਿ ਉਨ੍ਹਾਂ ਨੇ ਵਿਚੋਲਗੀ ਕੀਤੀ ਸੀ।
ਇੱਕ ਸਮਾਗਮ ਦੌਰਾਨ ਡੋਨਾਲਡ ਟਰੰਪ ਨੇ ਕਿਹਾ ਕਿ ਮੈਂ ਇਹ ਨਹੀਂ ਕਹਿ ਰਿਹਾ ਕਿ ਮੈਂ ਵਿਚੋਲਗੀ ਕੀਤੀ, ਪਰ ਮੈਂ ਉਸ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕੀਤੀ ਜੋ ਪਿਛਲੇ ਹਫ਼ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਰ ਖ਼ਤਰਨਾਕ ਹੁੰਦੀ ਜਾ ਰਹੀ ਸੀ।