Journalism Of Hope
BREAKING NEWS
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ......ਸਟਾਰ ਖਿਡਾਰੀ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, “ਵਾਮੋਸ ਅਰਜਨਟੀਨਾ”- ਸੰਨਿਆਸ ਮਗਰੋਂ ਮੇਸੀ ਦਾ ਭਾਵੁਕ ਸੰਦੇਸ਼......ਵੱਡੀ ਵਾਰਦਾਤ! ਜੀਜੇ ਦਾ ਬੇਰਹਿਮੀ ਨਾਲ ਕਤਲ, ਸਾਲਿਆਂ ਨੇ ਚਾਕੂਆਂ ਨਾਲ ਕੀਤੇ 83 ਵਾਰ, ਜਾਣੋ ਪੂਰਾ ਮਾਮਲਾ.....ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ.......

ਬੱਚਿਆਂ ‘ਤੇ ਪੜ੍ਹਾਈ ਦਾ ਬੋਝ ਨਾ ਪਾਓ, ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਿਓ: ਹਰਜੋਤ ਸਿੰਘ ਬੈਂਸ

Punjab student motivation program; ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਪੰਜਾਬ ਸਰਕਾਰ ਵੱਲੋਂ ‘ਬਰਾਈਟ ਮਾਈਡਜ਼ ਪੰਜਾਬ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ […]
Jaspreet Singh
By : Published: 27 Jun 2026 15:34:PM
ਬੱਚਿਆਂ ‘ਤੇ ਪੜ੍ਹਾਈ ਦਾ ਬੋਝ ਨਾ ਪਾਓ, ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਿਓ: ਹਰਜੋਤ ਸਿੰਘ ਬੈਂਸ

Punjab student motivation program; ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਪੰਜਾਬ ਸਰਕਾਰ ਵੱਲੋਂ ‘ਬਰਾਈਟ ਮਾਈਡਜ਼ ਪੰਜਾਬ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ਼ਤਿਹਾਰ

ਇਸ ਮੌਕੇ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਪੜ੍ਹਾਈ ਦੌਰਾਨ ਕੀਤੀ ਮਿਹਨਤ, ਦਰਪੇਸ਼ ਚੁਣੌਤੀਆਂ ਅਤੇ ਭਵਿੱਖ ਦੇ ਟੀਚਿਆਂ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਨੇ ਵੀ ਆਪਣੇ ਤਜਰਬੇ ਅਤੇ ਭਵਿੱਖ ਵਿੱਚ ਡਾਕਟਰ, ਇੰਜੀਨੀਅਰ, ਆਈਏਐਸ ਅਧਿਕਾਰੀ ਅਤੇ ਹੋਰ ਖੇਤਰਾਂ ਵਿੱਚ ਅੱਗੇ ਵਧਣ ਦੇ ਸੁਪਨੇ ਸਾਂਝੇ ਕੀਤੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਬਰਾਈਟ ਮਾਈਡਜ਼ ਪੰਜਾਬ’ ਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਹੌਸਲਾ ਦੇਣਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨ ਦੇਣਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ‘ਤੇ ਪੜ੍ਹਾਈ ਦਾ ਬੇਲੋੜਾ ਦਬਾਅ ਨਾ ਪਾਉਣ, ਸਗੋਂ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਦਾ ਮੌਕਾ ਦੇਣ, ਤਾਂ ਜੋ ਉਹ ਜ਼ਿੰਦਗੀ ਵਿੱਚ ਵੱਡਾ ਮੁਕਾਮ ਹਾਸਲ ਕਰ ਸਕਣ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚਿਆਂ ਦਾ ਆਤਮਵਿਸ਼ਵਾਸ ਅਤੇ ਅੰਗਰੇਜ਼ੀ ਵਿੱਚ ਬਿਹਤਰ ਗੱਲਬਾਤ ਕਰਨ ਦੀ ਯੋਗਤਾ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਅਤੇ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਹੁਣ ਸਪੱਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਾਮਯਾਬੀ ਹੀ ਪੰਜਾਬ ਦਾ ਮਾਣ ਹੈ।

Read Latest News and Breaking News at Daily Post TV, Browse for more News

Ad
Ad

Punjab District News