Punjab, Governor supports CM Mann ; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 3 ਅਪ੍ਰੈਲ 2025 ਤੋਂ 8 ਅਪ੍ਰੈਲ 2025 ਤੱਕ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਦੇ ਉਦੇਸ਼ ਨਾਲ ਪੈਦਲ ਮਾਰਚ ਕਰਨਗੇ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ। ਇਸ ਯਾਤਰਾ ਦੌਰਾਨ ਕਈ ਥਾਵਾਂ ‘ਤੇ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਮੂਲੀਅਤ ਕਰਨਗੇ |
ਇਸ ਮਾਰਚ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਮੱਸਿਆ ਪ੍ਰਤੀ ਜਾਗਰੂਕਤਾ ਵਧਾਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਇਕਜੁੱਟ ਹੋਣਾ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਰਾਜਪਾਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਇਹ ਯਾਤਰਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚੋਂ ਲੰਘੇਗੀ।

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਮ ਜਨਤਾ, ਪ੍ਰਸ਼ਾਸਨ ਅਤੇ ਸਮਾਜਿਕ ਜਥੇਬੰਦੀਆਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਕੋਲ ਇਸ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਦਾ ਮੌਕਾ ਹੈ। ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰੋ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਕੰਮ ਸਮਾਜਿਕ ਤੌਰ ‘ਤੇ ਕੀਤਾ ਜਾਂਦਾ ਹੈ ਤਾਂ ਸਫਲਤਾ ਜ਼ਰੂਰ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਐਨਡੀਪੀਐਸ ਐਕਟ ਤਹਿਤ ਵੱਧ ਤੋਂ ਵੱਧ ਸਜ਼ਾਵਾਂ ਵੀ ਪੰਜਾਬ ਵਿੱਚ ਹੀ ਨਿਰਧਾਰਤ ਕੀਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਕੱਢੇ ਗਏ ਇਸ ਪੈਦਲ ਮਾਰਚ ਵਿੱਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।