Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ

Double murder in Tarn Taran: ਤਰਨਤਾਰਨ: ਬੁੱਧਵਾਰ ਸਵੇਰੇ ਤਰਨਤਾਰਨ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਚੋਹਲਾ ਸਾਹਿਬ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਨੂੰ ਲਗਭਗ ਚਾਰ ਤੋਂ ਪੰਜ ਗੋਲੀਆਂ ਮਾਰੀਆਂ ਹਨ। ਬੁੱਧਵਾਰ ਸਵੇਰੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪਿੰਡ ਦੇ ਨੇੜੇ ਸੜਕ ਕਿਨਾਰੇ ਪਈਆਂ ਮਿਲੀਆਂ।। ਪੁਲਿਸ ਮੁਤਾਬਕ ਦੋਵਾਂ ਨੌਜਵਾਨਾਂ […]
By : Updated On: 07 Oct 2026 13:35:PM
ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ

Double murder in Tarn Taran: ਤਰਨਤਾਰਨ: ਬੁੱਧਵਾਰ ਸਵੇਰੇ ਤਰਨਤਾਰਨ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਚੋਹਲਾ ਸਾਹਿਬ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਨੂੰ ਲਗਭਗ ਚਾਰ ਤੋਂ ਪੰਜ ਗੋਲੀਆਂ ਮਾਰੀਆਂ ਹਨ। ਬੁੱਧਵਾਰ ਸਵੇਰੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪਿੰਡ ਦੇ ਨੇੜੇ ਸੜਕ ਕਿਨਾਰੇ ਪਈਆਂ ਮਿਲੀਆਂ।।

ਇਸ਼ਤਿਹਾਰ

ਪੁਲਿਸ ਮੁਤਾਬਕ ਦੋਵਾਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ ’ਤੇ ਕੀਤੇ ਜਾਣ ਦਾ ਖਦਸ਼ਾ ਹੈ। ਇਸ ਤੋਂ ਬਾਅਦ ਕਥਿਤ ਤੌਰ ’ਤੇ ਲਾਸ਼ਾਂ ਨੂੰ ਚੋਹਲਾ ਸਾਹਿਬ ਨੇੜੇ ਸੁੱਟ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26), ਵਾਸੀ ਖਾਰਾ ਪਿੰਡ ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23), ਵਾਸੀ ਪਿੰਡ ਪੱਖੋਪੁਰ ਵਜੋਂ ਹੋਈ ਹੈ। ਦੋਵਾਂ ਦੀ ਉਮਰ 27 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਵਾਰਦਾਤ ਤੋਂ ਪਹਿਲਾਂ ਦੋਵਾਂ ਨੌਜਵਾਨਾਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਦੀ ਆਵਾਜਾਈ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News