Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ […]
ਲੇਖਕ : ਪ੍ਰਕਾਸ਼ਿਤ: 

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ।ਇਨ੍ਹਾਂ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸਿ਼ਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਕੈਂਪ ਦੌਰਾਨ, ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ ‘ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ ‘ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿੱਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ।

ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸਿ਼ਵਾਨੀ ਨਾਗਪਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News