Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਡਾ. ਨਵਜੋਤ ਦਹੀਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਡਾਕਟਰਜ਼ ਸੈੱਲ’ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਡਾ. ਨਵਜੋਤ ਦਹੀਆ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਡਾਕਟਰਜ਼ ਸੈੱਲ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਡਾ. ਨਵਜੋਤ ਦਹੀਆ ਨੂੰ ਇਹ ਅਹਿਮ ਜ਼ਿੰਮੇਵਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡਾ. ਨਵਜੋਤ ਦਹੀਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਡਾਕਟਰਜ਼ ਸੈੱਲ’ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਡਾ. ਨਵਜੋਤ ਦਹੀਆ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਡਾਕਟਰਜ਼ ਸੈੱਲ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਡਾ. ਨਵਜੋਤ ਦਹੀਆ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦੇ ਡਾਕਟਰੀ ਅਤੇ ਸਿਹਤ ਖੇਤਰ ਨਾਲ ਜੁੜੇ ਵਰਗਾਂ ਨੂੰ ਸੰਗਠਨ ਨਾਲ ਜੋੜਨ ਦੀ ਜ਼ਿੰਮੇਵਾਰੀ ਦਿੱਤੀ ਹੈ।

ਡਾ. ਨਵਜੋਤ ਦਹੀਆ ਦੀ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਦੇ ਡਾਕਟਰਜ਼ ਸੈੱਲ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਉਹ ਆਪਣੀ ਨਵੀਂ ਜ਼ਿੰਮੇਵਾਰੀ ਤਹਿਤ ਡਾਕਟਰ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣ ਲਈ ਕੰਮ ਕਰਨਗੇ।

ਇਸ ਮੌਕੇ ਡਾ. ਨਵਜੋਤ ਦਹੀਆ ਨੇ ਪਾਰਟੀ ਹਾਈਕਮਾਂਡ ਅਤੇ ਪਰਗਟ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News