Punjab Flood: ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
Cabinet Minister Dr Ravjot Singh: ਪੰਜਾਬ ‘ਚ ਹੜ੍ਹਾਂ ਦੀ ਮਾਰ ਨੇ ਲੋਕਾਂ ਨੂੰ ਕਾਫੀ ਬਰਬਾਦ ਕੀਤਾ ਹੈ। ਸੂਬੇ ਦੇ ਦਰਿਆ, ਨਦੀਆਂ ਅਤੇ ਨਾਲੇ ਉਫਾਨ ‘ਤੇ ਵਗ ਰਹੇ ਹਨ। ਕਈ ਥਾਵਾਂ ‘ਤੇ ਬੰਨ੍ਹ ਟੁੱਟ ਕਾਰਨ ਲੋਕਾਂ ਦੇ ਖੇਤਾਂ ਅਤੇ ਘਰਾਂ ‘ਚ ਪਾਣੀ ਵੜ੍ਹ ਗਿਆ ਹੈ। ਜਿਸ ਕਰਕੇ ਸੂਬਾ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ। ਕੈਬਨਿਟ ਮੰਤਰੀਆਂ ਸਮੇਤ ਵਿਧਾਇਕ ਸਥਿਤੀਆਂ ਦਾ ਜਾਇਜ਼ਾ ਲੈਣ ਲਗਾਤਾਰ ਜ਼ਮੀਨੀ ਪੱਧਰ ‘ਤੇ ਦੌਰੇ ਕਰ ਰਹੇ ਹਨ।
ਅਜਿਹੇ ‘ਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਕੈਂਪਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪਹੁੰਚਾਈ ਜਾ ਰਹੀ ਰਾਹਤ ਸਮਗਰੀ
ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਪਿੰਡ ਮਿਆਣੀ ਦੇ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸਿਹਤ ਸਬੰਧੀ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਜੰਗੀ ਪੱਧਰ ‘ਤੇ ਚਲ ਰਿਹਾ ਕੰਮ
ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੂਰੇ ਜ਼ੋਰ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਅਤੇ ਪੁਨਰਵਾਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।