Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ, ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਚੰਡੀਗੜ੍ਹ– ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ, ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ
Dr. Ravjot Singh

ਚੰਡੀਗੜ੍ਹ– ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ।

ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ। ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ।

ਇਸ ਦੌਰਾਨ ਘੁਮਿਆਰ ਮੁਹੱਲਾ ਦੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਵਿੱਚ ਮਿਲਾਵਟ ਦੀ ਸ਼ਿਕਾਇਤ ਕੀਤੇ ਜਾਣ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੌਕੇ ‘ਤੇ ਹੀ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ। ਉਹਨਾਂ ਨੇ ਸਖਤੀ ਨਾਲ ਕਿਹਾ ਕਿ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਹੋਣੇ ਚਾਹੀਦੇ ਹਨ ਅਤੇ ਜਿਵੇਂ ਉਹ ਖੁਦ ਵੱਖ-ਵੱਖ ਵਾਰਡਾਂ ਵਿੱਚ ਜਾ ਰਹੇ ਹਨ ਅਧਿਕਾਰੀ ਵੀ ਇਸੇ ਤਰ੍ਹਾਂ ਵਾਰਡਾ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦਾ ਹੱਲ ਕਰਨ।

ਕੈਬਨਿਟ ਮੰਤਰੀ ਨੇ ਕੂੜਾ ਡੰਪ ਸਾਈਟ ਤੇ ਹਦਾਇਤ ਕੀਤੀ ਕਿ ਪੁਰਾਣੇ ਕੂੜੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਸ਼ਹਿਰ ਵਿੱਚੋਂ ਚੁੱਕੇ ਜਾਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਦਾਇਤਾਂ ਅਨੁਸਾਰ ਸੰਭਾਲਿਆ ਜਾਵੇ। ਉਹਨਾਂ ਨੇ ਇੰਦਰਾ ਨਗਰੀ ਦੇ ਸਟੇਡੀਅਮ ਦਾ ਦੌਰਾ ਕਰਦਿਆਂ ਇੱਥੇ ਹੋਰ ਸਹੂਲਤਾਂ ਵਧਾਉਣ ਅਤੇ ਇੱਥੋਂ ਦੇ ਅਧੂਰੇ ਪਏ ਕਮਿਊਨਿਟੀ ਹਾਲ ਨੂੰ ਵੀ ਮੁਕੰਮਲ ਕਰਨ ਦੀਆਂ ਹਦਾਇਤਾਂ ਵਿਭਾਗ ਨੂੰ ਦਿੱਤੀਆਂ। ਉਹਨਾਂ ਨੇ ਸਬਜ਼ੀ ਮੰਡੀ ਵਿੱਚ ਪਹੁੰਚ ਕੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਤੇ ਸਫਾਈ ਅਤੇ ਹੋਰ ਵਿਵਸਥਾਵਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਡਾ. ਰਵਜੋਤ ਸਿੰਘ ਨੇ ਮੁਹੱਲਿਆਂ ਵਿੱਚ ਪਹੁੰਚ ਕੇ ਲੋਕਾਂ ਦੇ ਘਰ ਘਰ ਜਾ ਕੇ ਪੀਣ ਵਾਲੇ ਪਾਣੀ ਅਤੇ ਸਫਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਜੀਮਗੜ੍ਹ ਦਾ ਦੌਰਾ ਕਰਕੇ ਇਸ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ ਜਲਦੀ ਕਰਾਉਣ ਅਤੇ ਬਿਜਲੀ ਦੇ ਖੰਭਿਆਂ ਸਬੰਧੀ ਵੀ ਮੌਕੇ ਤੇ ਹੀ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਖੰਬੇ ਅਤੇ ਤਾਰਾਂ ਦਰੁਸਤ ਕਰਨ ਦੀ ਸਖਤ ਹਦਾਇਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਬਿਨਾਂ ਕਿਸੇ ਵਿਉਂਤਬੰਦੀ ਦੇ ਵਿੱਢੇ ਗਏ ਪ੍ਰੋਜੈਕਟਾਂ ਕਾਰਨ ਸ਼ਹਿਰ ਦੇ ਵਿਕਾਸ ਵਿੱਚ ਖੜੋਤ ਆ ਗਈ ਸੀ, ਜਿਸਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹੁਣ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਵਿੱਚ ਹੋਰ ਡਿੱਗੀਆਂ ਬਣਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।

ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਪ੍ਰਤੀ ਦ੍ਰਿੜ ਸੰਕਲਪਿਤ ਹੈ ਅਤੇ ਸ਼ਹਿਰ ਦੇ ਵਿਕਾਸ ਨੂੰ ਵਿਉਂਤਬੰਦ ਤਰੀਕੇ ਨਾਲ ਨੇਪਰੇ ਚਾੜਨ ਲਈ ਹੀ ਅੱਜ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਇਥੇ ਪੁੱਜਣ ਤੇ ਸਾਬਕਾ ਵਿਧਾਇਕ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ ਡੀ ਐਮ ਕ੍ਰਿਸ਼ਨਾ ਪਾਲ ਰਾਜਪੂਤ ਨੇ ਉਹਨਾਂ ਦਾ ਸਵਾਗਤ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News