Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ

Draft voter list released after SIR in Punjab: ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ ਕਰ ਦਿੱਤੀ ਗਈ ਹੈ। ਚੋਣ ਵਿਭਾਗ ਮੁਤਾਬਕ ਸੂਬੇ ਵਿੱਚ ਕੁੱਲ 20,66,635 ਵੋਟਰਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਨ੍ਹਾਂ ਵਿੱਚ ਕਰੀਬ 9.44 ਲੱਖ ਵੋਟਰ ਪੱਕੇ ਤੌਰ […]
Ranjit Singh
By : Updated On: 13 Aug 2026 13:01:PM
ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ

Draft voter list released after SIR in Punjab: ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ ਕਰ ਦਿੱਤੀ ਗਈ ਹੈ। ਚੋਣ ਵਿਭਾਗ ਮੁਤਾਬਕ ਸੂਬੇ ਵਿੱਚ ਕੁੱਲ 20,66,635 ਵੋਟਰਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਨ੍ਹਾਂ ਵਿੱਚ ਕਰੀਬ 9.44 ਲੱਖ ਵੋਟਰ ਪੱਕੇ ਤੌਰ ’ਤੇ ਪੰਜਾਬ ਤੋਂ ਬਾਹਰ ਸ਼ਿਫਟ ਹੋ ਚੁੱਕੇ ਹਨ, 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 4.12 ਲੱਖ ਵੋਟਰ ਟ੍ਰੇਸ ਨਹੀਂ ਹੋ ਸਕੇ। ਇਸ ਤੋਂ ਇਲਾਵਾ ਕਰੀਬ 1.19 ਲੱਖ ਡੁਪਲੀਕੇਟ ਜਾਂ ਹੋਰ ਥਾਵਾਂ ’ਤੇ ਦਰਜ ਵੋਟਰ ਪਾਏ ਗਏ ਹਨ।

ਇਸ਼ਤਿਹਾਰ

12 ਸਤੰਬਰ ਤੱਕ ਦਾਅਵੇ ਤੇ ਇਤਰਾਜ਼
ਚੋਣ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਗਲਤੀ ਨਾਲ ਡਰਾਫਟ ਸੂਚੀ ਵਿੱਚ ਨਹੀਂ ਆਇਆ ਤਾਂ ਉਹ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵਾ ਜਾਂ ਇਤਰਾਜ਼ ਦਰਜ ਕਰਵਾ ਸਕਦਾ ਹੈ। ਨਾਮ ਸ਼ਾਮਲ ਕਰਵਾਉਣ ਲਈ ਨਿਰਧਾਰਤ ਪ੍ਰਕਿਰਿਆ ਤਹਿਤ Form-6 ਵੀ ਭਰਿਆ ਜਾ ਸਕਦਾ ਹੈ। ਇਸ ਦੇ ਨਾਲ ਹੀ 16 ਅਗਸਤ ਨੂੰ ਪੰਜਾਬ ਭਰ ਵਿੱਚ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਲੋਕ ਆਪਣਾ ਨਾਮ ਡਰਾਫਟ ਵੋਟਰ ਲਿਸਟ ਵਿੱਚ ਚੈੱਕ ਕਰਵਾ ਸਕਣਗੇ ਅਤੇ ਲੋੜ ਪੈਣ ’ਤੇ ਦਾਅਵਾ ਜਾਂ ਇਤਰਾਜ਼ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਲੈ ਸਕਣਗੇ।

CEO ਪੰਜਾਬ ਦੀ ਵੈੱਬਸਾਈਟ ’ਤੇ ਚੈੱਕ ਕਰ ਸਕਦੇ ਹੋ ਨਾਮ
ਵੋਟਰ ਆਪਣਾ ਨਾਮ CEO ਪੰਜਾਬ ਦੀ ਅਧਿਕਾਰਤ ਵੈੱਬਸਾਈਟ ’ਤੇ ਡਰਾਫਟ ਇਲੈਕਟੋਰਲ ਰੋਲ ਰਾਹੀਂ ਚੈੱਕ ਕਰ ਸਕਦੇ ਹਨ। ਚੋਣ ਵਿਭਾਗ ਮੁਤਾਬਕ SIR ਦੌਰਾਨ ਕਰੀਬ 1.94 ਕਰੋੜ ਵੋਟਰਾਂ ਦੇ ਐਨਿਊਮੇਰੇਸ਼ਨ ਫਾਰਮ ਇਕੱਠੇ ਕਰਕੇ ਡਿਜੀਟਾਈਜ਼ ਕੀਤੇ ਗਏ। ਇਸ ਤੋਂ ਇਲਾਵਾ ਲਗਭਗ 12.8 ਲੱਖ ਵੋਟਰਾਂ ਦੇ ਰਿਕਾਰਡ ਪਿਛਲੀ SIR ਦੀ ਸੂਚੀ ਨਾਲ ਮੈਪ ਨਹੀਂ ਹੋ ਸਕੇ। ਇਨ੍ਹਾਂ ਮਾਮਲਿਆਂ ਵਿੱਚ ਅਗਲੀ ਤਸਦੀਕ ਲਈ ਨੋਟਿਸ ਜਾਰੀ ਕੀਤੇ ਜਾਣਗੇ।

ਸਿਆਸੀ ਪਾਰਟੀਆਂ ਨਾਲ ਵੀ ਮੀਟਿੰਗ
ਇਸ ਦੌਰਾਨ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਜਾਣੀ ਹੈ। ਮੀਟਿੰਗ ਵਿੱਚ ਡਰਾਫਟ ਵੋਟਰ ਸੂਚੀ, ਦਾਅਵੇ-ਇਤਰਾਜ਼ ਅਤੇ SIR ਦੀ ਅਗਲੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਚੋਣ ਵਿਭਾਗ ਅਨੁਸਾਰ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤੱਕ ਕੀਤਾ ਜਾਣਾ ਹੈ, ਜਦਕਿ ਫਾਈਨਲ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਣ ਦੀ ਯੋਜਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News