Journalism Of Hope
BREAKING NEWS
ਲੋਕ ਸਭਾ 'ਚ ਹੰਗਾਮੇ ਦਰਮਿਆਨ Anti Paper Leak ਬਿੱਲ ਪਾਸ, ਵਿਰੋਧੀ ਧਿਰ 'ਤੇ ਵਰ੍ਹੇ ਜਿਤੇਂਦਰ ਸਿੰਘ....ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਚ ਕੀਤੀਆਂ ਸੋਧਾਂ, ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਡਰਾਫਟ....ਅੰਮ੍ਰਿਤਪਾਲ ਦੀ ਰਿਹਾਈ ਲਈ ਕੂਚ, ਬੈਰੀਕੇਡ ਤੋੜ ਚੰਡੀਗੜ੍ਹ ‘ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ.....

ਫਾਹੇ ਨਾਲ ਲਟਕਦੀ ਮਿਲੀ ਡਰਾਈਵਰ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Ludhiana Driver Suicide Case; ਲੁਧਿਆਣਾ ਦੇ ਢੋਲੇਵਾਲ ਸਥਿਤ ਪ੍ਰਭਾਤ ਨਗਰ ਵਿੱਚ ਇੱਕ ਡਰਾਈਵਰ ਦੀ ਲਾਸ਼ ਕਮਰੇ ਅੰਦਰ ਫਾਹੇ ਨਾਲ ਲਟਕਦੀ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ਵਿੱਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ, ਜਦਕਿ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਨਿਰਪੱਖ ਜਾਂਚ […]
Jaspreet Singh
By : Updated On: 29 Jul 2026 15:44:PM
ਫਾਹੇ ਨਾਲ ਲਟਕਦੀ ਮਿਲੀ ਡਰਾਈਵਰ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Ludhiana Driver Suicide Case; ਲੁਧਿਆਣਾ ਦੇ ਢੋਲੇਵਾਲ ਸਥਿਤ ਪ੍ਰਭਾਤ ਨਗਰ ਵਿੱਚ ਇੱਕ ਡਰਾਈਵਰ ਦੀ ਲਾਸ਼ ਕਮਰੇ ਅੰਦਰ ਫਾਹੇ ਨਾਲ ਲਟਕਦੀ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ਵਿੱਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ, ਜਦਕਿ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾਇਆ ਹੈ।

ਇਸ਼ਤਿਹਾਰ

ਮੌਤ ਤੋਂ ਪਹਿਲਾਂ ਮਾਮੇ ਨੂੰ ਕੀਤਾ ਸੀ ਫੋਨ

ਮ੍ਰਿਤਕ ਦੇ ਮਾਮੇ ਸੁਨੀਲ ਨੇ ਦੱਸਿਆ ਕਿ ਮੌਤ ਤੋਂ ਪਹਿਲਾਂ ਮਨੋਜ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਸੀ, “ਮਾਮਾ ਜਲਦੀ ਆ ਜਾਓ, ਇੱਥੇ ਲਫੜਾ ਹੋ ਗਿਆ ਹੈ।” ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਕਮਰੇ ਦਾ ਦਰਵਾਜ਼ਾ ਖੜਕਾਇਆ, ਪਰ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਨੇ ਕਈ ਵਾਰ ਫੋਨ ਵੀ ਕੀਤਾ, ਪਰ ਮਨੋਜ ਨੇ ਕਾਲ ਨਹੀਂ ਚੁੱਕੀ।

ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਉਹ ਵਾਪਸ ਚਲੇ ਗਏ। ਅਗਲੇ ਦਿਨ ਜਦੋਂ ਦੁਬਾਰਾ ਫੋਨ ਕੀਤਾ ਤਾਂ ਮੋਬਾਈਲ ਬੰਦ ਮਿਲਿਆ। ਉਨ੍ਹਾਂ ਨੂੰ ਲੱਗਾ ਕਿ ਮਨੋਜ ਕੰਮ ਲਈ ਗੱਡੀ ਲੈ ਕੇ ਗਿਆ ਹੋਵੇਗਾ, ਪਰ ਬਾਅਦ ਵਿੱਚ ਉਸ ਦੀ ਮੌਤ ਦੀ ਸੂਚਨਾ ਮਿਲੀ।

ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਲਾਸ਼ ਹੇਠਾਂ ਉਤਾਰੀ

ਸੁਨੀਲ ਨੇ ਦੋਸ਼ ਲਗਾਇਆ ਕਿ ਜਦੋਂ ਉਹ ਮੁੜ ਮੌਕੇ ‘ਤੇ ਪਹੁੰਚੇ ਤਾਂ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਮਨੋਜ ਦੀ ਲਾਸ਼ ਬੈੱਡ ‘ਤੇ ਪਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮਕਾਨ ਮਾਲਕ ਨੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਦਿੱਤਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨੋਜ ਦੇ ਗਲੇ ‘ਤੇ ਫਾਹੇ ਦੇ ਨਿਸ਼ਾਨ ਸਨ, ਜਦਕਿ ਦੋਵੇਂ ਪੈਰਾਂ ‘ਤੇ ਗੰਭੀਰ ਸੱਟਾਂ ਅਤੇ ਛਿੱਲੇ ਹੋਏ ਨਿਸ਼ਾਨ ਵੀ ਮਿਲੇ ਹਨ।

ਮਾਂ ਨੇ ਲਾਇਆ ਕਤਲ ਦਾ ਦੋਸ਼

ਮ੍ਰਿਤਕ ਦੀ ਮਾਂ ਸੰਗੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਮੂਲ ਰੂਪ ਵਿੱਚ ਨੇਪਾਲ ਦਾ ਰਹਿਣ ਵਾਲਾ ਹੈ। ਮਨੋਜ ਉਨ੍ਹਾਂ ਦੇ ਦੋ ਪੁੱਤਰਾਂ ਵਿੱਚੋਂ ਵੱਡਾ ਸੀ ਅਤੇ ਉਸ ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਹੋਇਆ ਸੀ। ਉਸ ਦੀ ਪਤਨੀ ਇਸ ਸਮੇਂ ਤਿੰਨ ਮਹੀਨੇ ਦੀ ਗਰਭਵਤੀ ਹੈ। ਰੋਜ਼ਗਾਰ ਲਈ ਮਨੋਜ ਲੁਧਿਆਣਾ ਵਿੱਚ ਇਕੱਲਾ ਰਹਿੰਦਾ ਸੀ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਿੱਥੇ ਮਨੋਜ ਕਿਰਾਏ ‘ਤੇ ਰਹਿੰਦਾ ਸੀ, ਉੱਥੇ ਇੱਕ ਹੋਰ ਕਿਰਾਏਦਾਰ ਵੀ ਰਹਿੰਦਾ ਸੀ, ਜੋ ਛੱਲੀ ਵੇਚਣ ਦਾ ਕੰਮ ਕਰਦਾ ਹੈ। ਕੁਝ ਦਿਨ ਪਹਿਲਾਂ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਮਾਂ ਦਾ ਕਹਿਣਾ ਹੈ ਕਿ ਕਮਰੇ ਵਿੱਚ ਖੂਨ ਦੇ ਨਿਸ਼ਾਨ ਵੀ ਮਿਲੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਮਨੋਜ ਦਾ ਕਤਲ ਕਰਕੇ ਇਸ ਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ ਹੈ।

ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੋਵੇਗੀ ਸਥਿਤੀ ਸਪੱਸ਼ਟ

ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਫਿਲਹਾਲ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ, ਪਰ ਕਤਲ ਦੀ ਸੰਭਾਵਨਾ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News