Journalism Of Hope

ਪੰਜਾਬ ‘ਚ ਨਸ਼ੇ ਦਾ ਕਹਿਰ ਜਾਰੀ, ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Fazilka Drug Overdose Case; ਫਾਜ਼ਿਲਕਾ ਦੇ ਬਲਾਕ ਅਰਨੀਵਾਲਾ ਦੇ ਪਿੰਡ ਢਿਪਾਂਵਾਲਾ ਵਿੱਚ ਚਿੱਟੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਪਿੰਡ ਤੋਂ ਦੂਰ ਨਹਿਰ ਦੇ ਪੁਲ ਕੋਲੋਂ ਮਿਲੀ। ਮੌਕੇ ‘ਤੇ ਲਾਸ਼ ਦੇ ਕੋਲੋਂ ਇੱਕ ਸਰਿੰਜ, ਲਾਈਟਰ, ਬੀੜੀਆਂ […]
By : Updated On: 22 Sep 2026 15:28:PM
ਪੰਜਾਬ ‘ਚ ਨਸ਼ੇ ਦਾ ਕਹਿਰ ਜਾਰੀ, ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Fazilka Drug Overdose Case; ਫਾਜ਼ਿਲਕਾ ਦੇ ਬਲਾਕ ਅਰਨੀਵਾਲਾ ਦੇ ਪਿੰਡ ਢਿਪਾਂਵਾਲਾ ਵਿੱਚ ਚਿੱਟੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਪਿੰਡ ਤੋਂ ਦੂਰ ਨਹਿਰ ਦੇ ਪੁਲ ਕੋਲੋਂ ਮਿਲੀ।

ਇਸ਼ਤਿਹਾਰ

ਮੌਕੇ ‘ਤੇ ਲਾਸ਼ ਦੇ ਕੋਲੋਂ ਇੱਕ ਸਰਿੰਜ, ਲਾਈਟਰ, ਬੀੜੀਆਂ ਅਤੇ ਪਾਣੀ ਦਾ ਗਿਲਾਸ ਵੀ ਮਿਲਿਆ ਹੈ, ਜਿਸ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਨਸ਼ੇ ਦੀ ਓਵਰਡੋਜ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਸਤਨਾਮ ਸਿੰਘ ਸਵੇਰੇ ਘਰੋਂ ਰੋਟੀ ਖਾ ਕੇ ਦਿਹਾੜੀ ਕਰਨ ਲਈ ਗਿਆ ਸੀ। ਕੁਝ ਸਮੇਂ ਬਾਅਦ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਉਹ ਨਹਿਰ ਦੇ ਪੁਲ ਕੋਲ ਬੇਹੋਸ਼ ਪਿਆ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਮਾਂ ਨੇ ਦੱਸਿਆ ਕਿ ਉਸ ਦਾ ਪੁੱਤ ਨਸ਼ੇ ਦਾ ਆਦੀ ਸੀ ਅਤੇ ਉਸ ਨੂੰ ਕਈ ਵਾਰ ਨਸ਼ਾ ਛੱਡਣ ਲਈ ਸਮਝਾਇਆ ਗਿਆ, ਪਰ ਉਹ ਨਹੀਂ ਮੰਨਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਸ਼ੇ ਕਾਰਨ ਉਨ੍ਹਾਂ ਦਾ ਇੱਕ ਹੋਰ ਪੁੱਤ ਆਪਣੀ ਜਾਨ ਗੁਆ ਚੁੱਕਾ ਹੈ, ਜਦਕਿ ਉਸ ਦੇ ਪਤੀ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਬਣਾਈ ਕਮੇਟੀ ਦੇ WhatsApp ਗਰੁੱਪ ਰਾਹੀਂ ਉਨ੍ਹਾਂ ਨੂੰ ਨੌਜਵਾਨ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਨੌਜਵਾਨ ਮ੍ਰਿਤਕ ਹਾਲਤ ਵਿੱਚ ਮਿਲਿਆ।

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਥਾਣਾ ਅਰਨੀਵਾਲਾ ਦੇ SHO ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਪਰਕ ਨਹੀਂ ਹੋ ਸਕਿਆ। ਥਾਣੇ ਦੇ ਮੁੱਖ ਮੁਨਸ਼ੀ ਨੇ ਦੱਸਿਆ ਕਿ SHO VIP ਡਿਊਟੀ ‘ਤੇ ਹਨ ਅਤੇ ਡਿਊਟੀ ਅਫਸਰ ਕੋਰਟ ਗਏ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News