War on Drugs Campaign : ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ ਪਿਛਲੇ ਕੁਝ ਦਿਨਾਂ ਤੋਂ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਦੇ ਤਹਿਤ ਪੁਲਸ ਨੇ ਕਾਰਵਾਈ ਕਰਦੇ ਹੋਏ ਦਿਹਾਤੀ ਦੇ ਅੱਪਰਾ ਖੇਤਰ ਅਧੀਨ ਪੈਂਦੇ ਪਿੰਡ ਖਾਨਪੁਰ ‘ਚ ਇਕ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ।
ਇਸ ਕਾਰਨ ਪੰਜਾਬ ‘ਚ ਕਈ ਹੋਰ ਨਸ਼ਾ ਤਸਕਰਾਂ ਦੇ ਘਰਾਂ ‘ਤੇ ਪੰਜਾਬ ਪੁਲਸ ਬੁਲਡੋਜ਼ਰ ਚਲਾ ਸਕਦੀ ਹੈ, ਜਿਕਰਯੋਗ ਹੈ ਕਿ ਇਹ ਬੁਲਡੋਜ਼ਰ ਉਨ੍ਹਾਂ ਲੋਕਾਂ ਦੇ ਘਰਾਂ ‘ਤੇ ਚਲਾਏ ਜਾ ਰਹੇ ਹਨ, ਜਿਨ੍ਹਾਂ ਨੇ ਨਸ਼ਾ ਤਸਕਰੀ ਕਰਕੇ ਆਪਣੀ ਜਾਇਦਾਦ ਬਣਾਈ ਹੈ।
ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਤੇ ਸਖ਼ਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ