Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ

Punjab Police Action:ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜੇ ਕਿਸੇ ਜ਼ਿਲ੍ਹੇ ’ਚੋਂ ਇਕ ਗ੍ਰਾਮ ਨਸ਼ਾ ਵੀ ਮਿਲਿਆ ਤਾਂ ਇਸ ਲਈ ਐੱਸਐੱਸਪੀ ਤੇ ਸੀਪੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹੀ ਨਹੀਂ, ਜਿਹੜੇ ਅਧਿਕਾਰੀ ਚੰਗਾ ਕੰਮ ਕਰਨਗੇ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।  ਮੁੱਖ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Police Action:ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜੇ ਕਿਸੇ ਜ਼ਿਲ੍ਹੇ ’ਚੋਂ ਇਕ ਗ੍ਰਾਮ ਨਸ਼ਾ ਵੀ ਮਿਲਿਆ ਤਾਂ ਇਸ ਲਈ ਐੱਸਐੱਸਪੀ ਤੇ ਸੀਪੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹੀ ਨਹੀਂ, ਜਿਹੜੇ ਅਧਿਕਾਰੀ ਚੰਗਾ ਕੰਮ ਕਰਨਗੇ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਿਆਂ ਦੇ ਐੱਸਐੱਸਪੀ ਤੇ ਸੀਪੀ ਨੂੰ ਹੁਕਮ ਜਾਰੀ ਕਰ 31 ਮਈ ਤੱਕ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਚਲਾਈ ਜਾ ਰਹੀ ਜੰਗ, ਨਸ਼ਿਆਂ ਖ਼ਿਲਾਫ਼ ਮੁਹਿੰਮ ਹੁਣ ਫ਼ੈਸਲਾਕੁੰਨ ਮੋੜ ਤੱਕ ਪੁੱਜ ਚੁੱਕੀ ਹੈ ਤੇ ਇਸ ਨੂੰ ਹੁਣ ਨਸ਼ਾ ਮੁਕਤ ਪੰਜਾਬ ਮਿਸ਼ਨ ਦਾ ਰੂਪ ਦੇ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਸਿਰਫ਼ ਇਕ ਟੀਚਾ ਨਹੀਂ ਸਗੋਂ ਇਹ ਇਕ ਸਵਾਭਿਮਾਨੀ ਪੰਜਾਬ ਦੇ ਨਿਰਮਾਣ ਦਾ ਸੰਕਲਪ ਹੈ। ਪੁਲਿਸ ਪੂਰੇ ਸਮਰਪਣ ਤੇ ਦ੍ਰਿੜ਼ ਸੰਕਲਪ ਨਾਲ ਇਸ ਚੁਣੌਤੀ ਨੂੰ ਸਵੀਕਾਰ ਕਰਦੀ ਹੈ ਤੇ ਕੁਝ ਸਮੇਂ ’ਚ ਹੀ ਇਸ ਦੇ ਨਤੀਜੇ ਦਿਸਣ ਲੱਗਣਗੇ।

ਡੀਜੀਪੀ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਟਾਰਗੇਟ ਸੈੱਟ ਕਰ ਕੇ ਯੋਜਨਾਬੱਧ ਕਾਰਵਾਈ ਕੀਤੀ ਜਾਵੇਗੀ। ਸਾਰੇ ਐੱਸਐੱਸਪੀ ਤੇ ਸੀਪੀ ਆਪਣੇ-ਆਪਣੇ ਇਲਾਕਿਆਂ ’ਚ ਨਸ਼ੇ ਦੇ ਨੈੱਟਵਰਕ ਦੀ ਪਛਾਣ ਕਰਨ, ਉਨ੍ਹਾਂ ਦੀਆਂ ਜੜ੍ਹਾਂ ਤੱਕ ਪਹੁੰਚਣ ਤੇ ਉਨ੍ਹਾਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਰਣਨੀਤੀ ਬਣਾਉਣਗੇ ਅਤੇ ਖ਼ੁਦ ਮੁਹਿੰਮ ਦੀ ਅਗਵਾਈ ਕਰਨਗੇ। 

ਇਹੀ ਨਹੀਂ, ਉਨ੍ਹਾਂ ਨੂੰ ਆਪਣਾ ਐਕਸ਼ਨ ਪਲਾਨ ਪੁਲਿਸ ਹੈੱਡਕੁਆਰਟਰ ’ਚ ਪੇਸ਼ ਕਰਨਾ ਪਵੇਗਾ ਤੇ ਉਸ ਦੀ ਸਮੇਂ-ਸਮੇਂ ’ਤੇ ਸਮੀਖਿਆ ਵੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਕਿਸੇ ਵੀ ਪੱਧਰ ’ਤੇ ਦੇਰੀ ਜਾਂ ਕੁਤਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ। ਤੈਅ ਡੈੱਡਲਾਈਨ ਤੋਂ ਬਾਅਦ ਵੀ ਜੇਕਰ ਕਿਸੇ ਇਲਾਕੇ ’ਚ ਡਰੱਗਜ਼ ਮਿਲਦੀ ਹੈ ਤਾਂ ਸੰਬੰਧਿਤ ਐੱਸਐੱਸਪੀ ਜਾਂ ਪੁਲਿਸ ਕਮਿਸ਼ਨਰ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। 

Read Latest News and Breaking News at Daily Post TV, Browse for more News

Ad
Ad

Punjab District News