Sri Muktsar Sahib News: ਗਿੱਦੜਬਾਹਾ ਡੀਐਸਪੀ ਨੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਸਖ਼ਤ ਲਹਿਜੇ ‘ਚ ਚੇਤਾਵਨੀ ਜਾਰੀ ਕੀਤੀ ਹੈ।
Gidderbaha DSP: ਇੱਕ ਪਾਸੇ ਜਿਥੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤੀ ਕਰ ਰਹੀ ਹੈ। ਅਜਿਹੇ ‘ਚ ਗਿੱਦੜਬਾਹਾ ਪੁਲਿਸ ਵੀ ਲਗਾਤਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਅਤੇ ਨਸ਼ੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿਆ।
ਇਸ ਫਲੈਗ ਮਾਰਚ ਦੌਰਾਨ ਗਿੱਦੜਬਾਹਾ ਪੁਲਿਸ ਨੇ ਰੇਲਵੇ ਸਟੇਸ਼ਨ, ਬਸ ਸਟੈਂਡ ਅਤੇ ਨਾਕਾ ਬੰਦੀ ਕਰ ਵਾਹਨਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਲੋਕਾਂ ਦੇ ਘਰਾਂ ‘ਚ ਸਰਚ ਅਭਿਆਨ ਚਲਾਇਆ। ਇਸ ਦੌਰਾਨ ਗਿੱਦੜਬਾਹਾ ਡੀਐਸਪੀ ਨੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਸਖ਼ਤ ਲਹਿਜੇ ‘ਚ ਚੇਤਾਵਨੀ ਜਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਮਾੜੇ ਅਨਸਰ ਜਾਂ ਤਾਂ ਮੇਰਾ ਹਲਕਾ ਛੱਡ ਦੇਣ ਜਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਮੀਡੀਆ ਸਾਹਮਣੇ ਗਿੱਦੜਬਾਹਾ DSP ਅਵਤਾਰ ਸਿੰਘ ਰਾਜਪਾਲ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕੀ ਹਲਕਾ ਨਿਵਾਸੀ ਬਗੈਰ ਕਿਸੇ ਡਰ-ਖੌਫ਼ ਤੋਂ ਰਹਿਣ। ਪੁਲਿਸ 24 ਘੰਟੇ ਉਨ੍ਹਾਂ ਦੇ ਨਾਲ ਤੇ ਉਨ੍ਹਾਂ ਦੀ ਰੱਖਿਆ ਲਈ ਤਿਆਰ ਖੜ੍ਹੀ ਹੈ।
ਨਾਲ ਹੀ ਡੀਐਸਪੀ ਨੇ ਨਸ਼ਾ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕੀ ਅਸੀਂ ਨਸ਼ਾ ਛੁੱਡਵਾਉਣ ਵਿੱਚ ਉਨ੍ਹਾਂ ਦੀ ਪੂਰੀ ਮਦਦ ਕਰਾਂਗੇ ਤੇ ਉਹ ਸਾਡਾ ਸਾਥ ਦੇਣ।