ਵਕੀਲਾਂ ਦੀ ਹੜਤਾਲ ਕਾਰਨ ਹੁਣ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ 5 ਦਸੰਬਰ ਨੂੰ ਹੋਵੇਗੀ ਸੁਣਵਾਈ
Sidhu Moosewala murder case; ਸ਼ੁੱਕਰਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਹੁਣ ਅਗਲੀ ਸੁਣਵਾਈ 5 ਦਸੰਬਰ ਨੂੰ ਤੈਅ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਣੀ ਸੀ। ਵਕੀਲਾਂ ਦੀ […]
By :
Jaspreet Singh
Updated On: 15 Nov 2025 07:46:AM
Sidhu Moosewala murder case; ਸ਼ੁੱਕਰਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਹੁਣ ਅਗਲੀ ਸੁਣਵਾਈ 5 ਦਸੰਬਰ ਨੂੰ ਤੈਅ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਣੀ ਸੀ। ਵਕੀਲਾਂ ਦੀ ਹੜਤਾਲ ਕਾਰਨ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਅਗਲੀ ਸੁਣਵਾਈ 5 ਦਸੰਬਰ ਨੂੰ ਤੈਅ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਹੋਰ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਮੂਸੇਵਾਲਾ ਦੇ ਪਿਤਾ ਨੇ ਗਵਾਹੀ ਦੇਣੀ ਸੀ, ਪਰ ਹੜਤਾਲ ਕਾਰਨ ਸੁਣਵਾਈ ਨਹੀਂ ਹੋ ਸਕੀ।