ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ– ਲਖਵੀਰ ਸਿੰਘ ਰਾਏ
Kisan Training Mela Fatehgarh Sahib; ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਈਸਟ ਗਾਰਡਨ ਪੈਲੇਸ ਰੁੜਕੀ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਅਧੀਨ ਆਉਂਦੀਆਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਇੰਜੀ.) ਜਗਦੀਸ਼ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ।
ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੰਚਾਈ ਲਈ ਕਿਸਾਨਾਂ ਦੇ ਖੇਤਾ ਤੱਕ ਪਹਿਲਾ 22 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਦੀਆਂ ਪਾਈਪ ਲਾਇਨਾਂ ਪਹੁੰਚਾਈਆਂ ਗਈਆਂ ਹਨ, ਜਿਸ ਸਦਕਾ ਸੂਬੇ ਦੇ ਕਿਸਾਨਾਂ ਨੂੰ 80ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚ ਰਿਹਾ ਹੈ, ਇਸ ਯੋਜਨਾ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ ਉੱਥੇ ਹੀ ਕਿਸਾਨਾਂ ਨੂੰ ਫਸਲ ਦਾ ਚੰਗਾ ਝਾੜ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਅਬਜੋਰਸ਼ਨ ਸਪੈਕਟਰੋਫੋਟੋਮੀਟਰ ਮਸ਼ੀਨ ਲਗਾਈ ਗਈ ਹੈ, ਇਸਤੋਂ ਪਹਿਲਾਂ ਜ਼ਿਲ੍ਹੇ ਦੇ ਜਿਹੜੇ ਮਿੱਟੀ ਦੇ ਟੈਸਟ ਸੰਗਰੂਰ ਹੁੰਦੇ ਸੀ, ਉਹ ਹੁਣ ਫਤਹਿਗੜ੍ਹ ਸਾਹਿਬ ਹੋਣਗੇ ਜਿਸਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਖੇਤੀਬਾੜ੍ਹੀ ਵਿਭਾਗ ਵੱਲੋਂ ਪ੍ਰਮਾਣਿਤ ਬੀਜ਼, ਖਾਦਾਂ ਅਤੇ ਕੀਟਨਾਸਕ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ।
ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਕੋਈ ਦਿੱਕਤ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।