Banner
Banner

ਸਰਕਾਰ ਦੇ ਪਿਛਲੇ ਸਾਢੇ ਤਿੰਨ ਸਾਲ ਦੇ ਸ਼ਾਸਨ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਪ੍ਰਾਪਤੀਆਂ ਹੋਈਆਂ : ਮੁਨੀਸ਼ ਸਿਸ਼ੋਦੀਆ

Punjab News; ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਅੱਜ ਆਮ ਖਾਸ ਬਾਗ ਵਿਖੇ ਆਯੋਜਿਤ ਸਿੱਖਿਆ ਸੰਵਾਦ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਨਿਗਰਾਨੀ ਹੇਠ ਆਯੋਜਿਤ ਇਸ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਤੇ […]
Jaspreet Singh
By : Updated On: 11 Nov 2025 21:42:PM
ਸਰਕਾਰ ਦੇ ਪਿਛਲੇ ਸਾਢੇ ਤਿੰਨ ਸਾਲ ਦੇ ਸ਼ਾਸਨ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਪ੍ਰਾਪਤੀਆਂ ਹੋਈਆਂ : ਮੁਨੀਸ਼ ਸਿਸ਼ੋਦੀਆ

Punjab News; ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਅੱਜ ਆਮ ਖਾਸ ਬਾਗ ਵਿਖੇ ਆਯੋਜਿਤ ਸਿੱਖਿਆ ਸੰਵਾਦ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਨਿਗਰਾਨੀ ਹੇਠ ਆਯੋਜਿਤ ਇਸ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਅਤੇ ਗੈਰੀ ਬੜਿੰਗ ਵੱਲੋਂ ਕੀਤੇ ਇਸ ਵਿਸ਼ੇਸ਼ ਉਪਰਾਲੇ ਲਈ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਕ੍ਰਾਂਤੀਕਾਰੀ ਉਪਲਬਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਯੁੱਧ ਨਸਿ਼ਆਂ ਵਿਰੁਧ ਮੁਹਿੰਮ ਨੂੰ ਜਮੀਨੀ ਪੱਧਰ ‘ਤੇ ਸਫ਼ਲ ਬਣਾਉਣ ਵਿੱਚ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸ਼ਾਨਦਾਰ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰੀ ਸਿੱਖਿਆ ਦਿਵਸ ਦੇ ਮੌਕੇ ਤੇ ਅਗਾਂਹਵਧੂ ਅਧਿਆਪਕਾਂ ਦਾ ਸਨਮਾਨ, ਵਿੱਦਿਆ ਦੇ ਖੇਤਰ ਵਿੱਚ ਗਿਆਨ ਦਾ ਚਾਨਣ ਫੈਲਾ ਰਹੇ ਸਾਡੇ ਅਧਿਆਪਕਾਂ ਦੀ ਹੱਲਾਸ਼ੇਰੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਛੁਪੇ ਹੁਨਰ ਨੂੰ ਤਰਾਸ਼ਣ ਲਈ ਬਿਜਨਸ ਕਲਾਸ ਦਾ ਵਿਸ਼ਾ ਲਾਜ਼ਮੀ ਕੀਤਾ ਹੈ ਜੋ ਕਿ ਆਪਣੇ ਆਪ ਵਿੱਚ ਵਿਲੱਖਣ ਪ੍ਰਾਪਤੀ ਹੈ।

ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਉਹ ਆਪਣੇ ਜਿ਼ਲ੍ਹੇ ਦੇ ਅਨੁਭਵੀ ਤੇ ਤਜਰਬੇਕਾਰ ਅਧਿਆਪਕਾਂ ਦੇ ਹੁਨਰ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਸਨ ਅਤੇ ਇਸੇ ਉਦੇਸ਼ ਦੀ ਪੂਰਤੀ ਲਈ ਹੀ ਸਿੱਖਿਆ ਸੰਵਾਦ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਜਦੋਂ ਉਨ੍ਹਾਂ ਨੂੰ ਸਕੂਲਾਂ ਦੇ ਅਧਿਆਪਕਾਂ ਨਾਲ ਨੇੜਿਓਂ ਮਿਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਾਡੇ ਅਧਿਆਪਕ ਵਿਲੱਖਣ ਸ਼ਖਸੀਅਤ ਰੱਖਦੇ ਹਨ ਅਤੇ ਗਿਆਨ ਦਾ ਚਾਨਣ ਫੈਲਾਉਣ ਲਈ ਆਪਣੇ ਵਿਦਿਆਰਥੀਆਂ ਨੂੰ ਨਿਰਧਾਰਤ ਸਕੂਲ ਸਮੇਂ ਤੋ. ਵੀ ਵੱਧ ਸਮਾਂ ਦੇ ਰਹੇ ਹਨ ਤਾਂ ਜੋ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ ਗੁਲਸ਼ਨ ਛਾਬੜਾ ਨੇ ਵੀ ਵਿਧਾਇਕ ਗੈਰੀ ਬੜਿੰਗ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਉਦਮਾਂ ਨੂੰ ਸਮੇਂ ਦੀ ਅਹਿਮ ਲੋੜ ਦੱਸਿਆ। ਛਾਬੜਾ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਮਹੱਤਵਪੂਰਨ ਉਪਰਾਲੇ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ ਸ਼ੁਭਮ ਅਗਰਵਾਲ, ਜਿ਼ਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਤੋ਼ ਇਲਾਵਾ ਸਾਂਝੀ ਸਿੱਖਿਆ ਦੇ ਅਹੁਦੇਦਾਰ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad