Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Harpreet Sandhu and Pooja Gupta: ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਜਦੋਂ ਕਿ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। State Information Commissioners: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਤੇ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ […]
Nishant Malyan
By : Updated On: 11 Feb 2025 16:51:PM
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Harpreet Sandhu and Pooja Gupta: ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਜਦੋਂ ਕਿ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ।

ਇਸ਼ਤਿਹਾਰ

State Information Commissioners: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਤੇ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ACS) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ACS) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ, ADGP ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਤੇ ਸਿੱਖਿਆ ਸ਼ਾਸਤਰੀ

ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ‘ਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News