Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਜਲਦ ਸ਼ੁਰੂ ਹੋਵੇਗੀ ਈ-ਟਿਕਟਿੰਗ, ਚੰਡੀਗੜ੍ਹ-ਪਟਿਆਲਾ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ

E-ticketing in Punjab Roadways buses: ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਜਨਤਕ ਆਵਾਜਾਈ ਨੂੰ ਡਿਜੀਟਲ ਬਣਾਉਣ ਵੱਲ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਜਲਦੀ ਹੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਕਿਲੋਮੀਟਰ ਸਕੀਮ ਅਧੀਨ ਚੱਲਣ ਵਾਲੀਆਂ ਬੱਸਾਂ ਵਿੱਚ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ (ETM) ਰਾਹੀਂ ਈ-ਟਿਕਟਿੰਗ ਸਿਸਟਮ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਇਸ ਯੋਜਨਾ ਦਾ ਪਾਇਲਟ ਪ੍ਰੋਜੈਕਟ ਚੰਡੀਗੜ੍ਹ ਅਤੇ ਪਟਿਆਲਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਜਲਦ ਸ਼ੁਰੂ ਹੋਵੇਗੀ ਈ-ਟਿਕਟਿੰਗ, ਚੰਡੀਗੜ੍ਹ-ਪਟਿਆਲਾ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ
  • UPI ਰਾਹੀਂ ਵੀ ਹੋਵੇਗਾ ਕਿਰਾਏ ਦਾ ਭੁਗਤਾਨ

E-ticketing in Punjab Roadways buses: ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਜਨਤਕ ਆਵਾਜਾਈ ਨੂੰ ਡਿਜੀਟਲ ਬਣਾਉਣ ਵੱਲ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਜਲਦੀ ਹੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਕਿਲੋਮੀਟਰ ਸਕੀਮ ਅਧੀਨ ਚੱਲਣ ਵਾਲੀਆਂ ਬੱਸਾਂ ਵਿੱਚ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ (ETM) ਰਾਹੀਂ ਈ-ਟਿਕਟਿੰਗ ਸਿਸਟਮ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਇਸ ਯੋਜਨਾ ਦਾ ਪਾਇਲਟ ਪ੍ਰੋਜੈਕਟ ਚੰਡੀਗੜ੍ਹ ਅਤੇ ਪਟਿਆਲਾ ਡਿਪੂਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਨ ਦੀ ਯੋਜਨਾ ਹੈ।

UPI ਅਤੇ ਨਕਦ ਦੋਵਾਂ ਰਾਹੀਂ ਭੁਗਤਾਨ ਦੀ ਸੁਵਿਧਾ
ਨਵੇਂ ਸਿਸਟਮ ਤਹਿਤ ਹਰ ਕੰਡਕਟਰ ਨੂੰ ਇੱਕ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨ ਦਿੱਤੀ ਜਾਵੇਗੀ, ਜਿਸ ਰਾਹੀਂ ਯਾਤਰੀਆਂ ਨੂੰ ਡਿਜੀਟਲ ਟਿਕਟ ਜਾਰੀ ਕੀਤੀ ਜਾਵੇਗੀ। ਯਾਤਰੀ ਕਿਰਾਏ ਦਾ ਭੁਗਤਾਨ ਨਕਦ ਜਾਂ UPI ਰਾਹੀਂ ਕਰ ਸਕਣਗੇ। ਭਵਿੱਖ ਵਿੱਚ ਵਿਭਾਗ ਵੱਲੋਂ ਟਰੈਵਲ ਕਾਰਡ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਨਿਯਮਿਤ ਯਾਤਰੀ ਪਹਿਲਾਂ ਤੋਂ ਰਕਮ ਰੀਚਾਰਜ ਕਰਵਾ ਕੇ ਆਸਾਨੀ ਨਾਲ ਸਫ਼ਰ ਕਰ ਸਕਣਗੇ।

ਹਰ ਟਿਕਟ ਦਾ ਰਿਕਾਰਡ ਹੋਵੇਗਾ ਆਨਲਾਈਨ
ਨਵੀਂ ਪ੍ਰਣਾਲੀ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਜਾਰੀ ਹੋਣ ਵਾਲੀ ਹਰ ਟਿਕਟ, ਹਰ ਡਿਜੀਟਲ ਭੁਗਤਾਨ, ਮੁਫ਼ਤ ਯਾਤਰਾ ਅਤੇ ਰੋਜ਼ਾਨਾ ਹੋਣ ਵਾਲੀ ਆਮਦਨ ਦਾ ਰਿਕਾਰਡ ਰੀਅਲ-ਟਾਈਮ ਵਿੱਚ ਕੇਂਦਰੀ ਸਰਵਰ ‘ਤੇ ਉਪਲਬਧ ਹੋਵੇਗਾ। ਇਸ ਨਾਲ ਵਿਭਾਗ ਨੂੰ ਪੂਰੇ ਸਿਸਟਮ ਦੀ ਨਿਗਰਾਨੀ ਕਰਨ ਅਤੇ ਪਾਰਦਰਸ਼ਤਾ ਵਧਾਉਣ ਵਿੱਚ ਮਦਦ ਮਿਲੇਗੀ।

ਕੰਡਕਟਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
ਈ-ਟਿਕਟਿੰਗ ਸਿਸਟਮ ਲਾਗੂ ਕਰਨ ਤੋਂ ਪਹਿਲਾਂ ਸਾਰੇ ਕੰਡਕਟਰਾਂ ਨੂੰ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਵਰਤੋਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਨਵੀਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਚੰਡੀਗੜ੍ਹ ਤੋਂ ਹੋਵੇਗੀ ਪੂਰੇ ਸਿਸਟਮ ਦੀ ਨਿਗਰਾਨੀ
ਟਰਾਂਸਪੋਰਟ ਵਿਭਾਗ ਚੰਡੀਗੜ੍ਹ ਵਿੱਚ ਇੱਕ ਕੇਂਦਰੀ ਕੰਟਰੋਲ ਰੂਮ ਵੀ ਸਥਾਪਤ ਕਰ ਰਿਹਾ ਹੈ, ਜਿੱਥੋਂ ਪੂਰੇ ਪੰਜਾਬ ਦੇ ਈ-ਟਿਕਟਿੰਗ ਸਿਸਟਮ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਨਾਲ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਸੁਧਾਰ ਦੇ ਨਾਲ-ਨਾਲ ਮਾਲੀਏ ਦੀ ਨਿਗਰਾਨੀ ਵੀ ਹੋਰ ਪ੍ਰਭਾਵਸ਼ਾਲੀ ਬਣੇਗੀ।

Read Latest News and Breaking News at Daily Post TV, Browse for more News

Ad
Ad

Punjab District News