Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਸਵੇਰੇ-ਸਵੇਰੇ ਇੰਡੋਨੇਸ਼ੀਆ ’ਚ ਆਇਆ ਭੂਚਾਲ

Earthquake hits Indonesia: ਨਵੀਂ ਦਿੱਲੀ: ਇੰਡੋਨੇਸ਼ੀਆ ਵਿੱਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਭੂਚਾਲ ਦੀ ਤੀਬਰਤਾ 5.2 ਦਰਜ ਕੀਤੀ ਗਈ। ਭੂਚਾਲ ਸਵੇਰੇ 5:07 ਵਜੇ ਆਇਆ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ। NCS ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਕੇ ਭੂਚਾਲ ਦੀ […]
By : Updated On: 04 Oct 2026 09:55:AM
ਸਵੇਰੇ-ਸਵੇਰੇ ਇੰਡੋਨੇਸ਼ੀਆ ’ਚ ਆਇਆ ਭੂਚਾਲ

Earthquake hits Indonesia: ਨਵੀਂ ਦਿੱਲੀ: ਇੰਡੋਨੇਸ਼ੀਆ ਵਿੱਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਭੂਚਾਲ ਦੀ ਤੀਬਰਤਾ 5.2 ਦਰਜ ਕੀਤੀ ਗਈ। ਭੂਚਾਲ ਸਵੇਰੇ 5:07 ਵਜੇ ਆਇਆ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ।

ਇਸ਼ਤਿਹਾਰ

NCS ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਕੇ ਭੂਚਾਲ ਦੀ ਜਾਣਕਾਰੀ ਦਿੱਤੀ। ਮੁੱਢਲੀ ਜਾਣਕਾਰੀ ਮੁਤਾਬਕ ਫਿਲਹਾਲ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ।

ਭੂਚਾਲ ਦੌਰਾਨ ਕਿਵੇਂ ਰਹੋ ਸੁਰੱਖਿਅਤ ?
ਭੂਚਾਲ ਦੇ ਝਟਕੇ ਮਹਿਸੂਸ ਹੋਣ ’ਤੇ ਘਬਰਾਉਣ ਦੀ ਬਜਾਏ ਸੁਰੱਖਿਅਤ ਥਾਂ ’ਤੇ ਰਹਿਣਾ ਚਾਹੀਦਾ ਹੈ। ਜੇ ਤੁਸੀਂ ਘਰ ਦੇ ਅੰਦਰ ਹੋ ਤਾਂ ਮਜ਼ਬੂਤ ਮੇਜ਼ ਜਾਂ ਫਰਨੀਚਰ ਹੇਠਾਂ ਬੈਠ ਕੇ ਸਿਰ ਅਤੇ ਗਰਦਨ ਨੂੰ ਢੱਕੋ। ਖਿੜਕੀਆਂ, ਸ਼ੀਸ਼ਿਆਂ ਅਤੇ ਭਾਰੀ ਵਸਤੂਆਂ ਤੋਂ ਦੂਰ ਰਹੋ। ਤੇਜ਼ ਝਟਕਿਆਂ ਦੌਰਾਨ ਲਿਫਟ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਝਟਕੇ ਰੁਕਣ ਤੱਕ ਸੁਰੱਖਿਅਤ ਥਾਂ ’ਤੇ ਰਹਿਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News