Earthquake in Nepal: ਨੇਪਾਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ।ਜਿਸਦੀ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 5.0 ਸੀ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।
ਜ਼ਿਕਰਜੋਗ ਹੈ ਇੱਕ ਵਾਰ ਫਿਰ ਧਰਤੀ ਹਿੱਲ ਗਈ ਹੈ। ਇਸ ਵਾਰ ਨੇਪਾਲ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸਦਾ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 5.0 ਸੀ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਲੋਕਾਂ ਨੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਆਇਆ ਹੋਵੇ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਰਾਸ਼ਟਰੀ ਰਾਜਧਾਨੀ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਲੋਕ ਘਰਾਂ ਤੋਂ ਬਾਹਰ ਆ ਗਏ ਸਨ। ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।