Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਅਮਰੀਕਾ ਦੇ ਕੈਲੀਫੋਰਨੀਆ ’ਚ ਕੀਤੇ ਗਏ ਭੂਚਾਲ ਦੇ ਝਟਕੇ ਮਹਿਸੂਸ, ਲਾਸ ਏਂਜਲਸ ਹਵਾਈ ਅੱਡੇ ਤੋਂ ਮੋੜੀਆਂ ਗਈਆਂ ਉਡਾਣਾਂ

ਨਵੀਂ ਦਿੱਲੀ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ਨੀਵਾਰ ਸਵੇਰੇ 5.0 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਲਾਸ ਏਂਜਲਸ ਸਮੇਤ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲਾਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ (LAX) ’ਤੇ ਉਤਰ ਰਹੀਆਂ ਕਈ ਉਡਾਣਾਂ ਨੂੰ ਵਾਪਸ ਮੋੜਨਾ ਪਿਆ। ਭੂਚਾਲ ਦੇ ਝਟਕਿਆਂ ਕਾਰਨ ਹਵਾਈ ਅੱਡੇ ਦੇ ਇੱਕ ਟਰਮੀਨਲ ਦੀ ਛੱਤ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ਦੇ ਕੈਲੀਫੋਰਨੀਆ ’ਚ ਕੀਤੇ ਗਏ ਭੂਚਾਲ ਦੇ ਝਟਕੇ ਮਹਿਸੂਸ, ਲਾਸ ਏਂਜਲਸ ਹਵਾਈ ਅੱਡੇ ਤੋਂ ਮੋੜੀਆਂ ਗਈਆਂ ਉਡਾਣਾਂ
earthquake

ਨਵੀਂ ਦਿੱਲੀ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ਨੀਵਾਰ ਸਵੇਰੇ 5.0 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਲਾਸ ਏਂਜਲਸ ਸਮੇਤ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲਾਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ (LAX) ’ਤੇ ਉਤਰ ਰਹੀਆਂ ਕਈ ਉਡਾਣਾਂ ਨੂੰ ਵਾਪਸ ਮੋੜਨਾ ਪਿਆ।

ਭੂਚਾਲ ਦੇ ਝਟਕਿਆਂ ਕਾਰਨ ਹਵਾਈ ਅੱਡੇ ਦੇ ਇੱਕ ਟਰਮੀਨਲ ਦੀ ਛੱਤ ਤੋਂ ਟਾਈਲਾਂ ਹੇਠਾਂ ਡਿੱਗ ਗਈਆਂ, ਜਦਕਿ ਕਈ ਦੁਕਾਨਾਂ ਵਿੱਚ ਵੀ ਸਾਮਾਨ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਸਵੇਰੇ ਕਰੀਬ 9:30 ਵਜੇ ਮੈਨਹੱਟਨ ਬੀਚ ਤੋਂ 6 ਕਿਲੋਮੀਟਰ ਦੂਰ ਸਮੁੰਦਰ ਵਿੱਚ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ ਲਗਭਗ 12 ਕਿਲੋਮੀਟਰ ਹੇਠਾਂ ਸੀ।

45 ਮਿੰਟਾਂ ਅੰਦਰ ਕਈ ਆਫਟਰਸ਼ੌਕ
ਮੁੱਖ ਭੂਚਾਲ ਤੋਂ ਬਾਅਦ 45 ਮਿੰਟਾਂ ਦੇ ਅੰਦਰ ਕਈ ਆਫਟਰਸ਼ੌਕ ਵੀ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚ ਸਭ ਤੋਂ ਤੇਜ਼ ਝਟਕੇ ਦੀ ਤੀਬਰਤਾ 3.7 ਦਰਜ ਕੀਤੀ ਗਈ। ਭੂਚਾਲ ਦਾ ਅਸਰ ਇਸ ਦੇ ਕੇਂਦਰ ਤੋਂ ਲਗਭਗ 43 ਕਿਲੋਮੀਟਰ ਦੂਰ ਪਾਸਾਡੇਨਾ ਤੱਕ ਮਹਿਸੂਸ ਕੀਤਾ ਗਿਆ। ਸਥਿਤੀ ਨਾਲ ਨਜਿੱਠਣ ਲਈ ਲਾਸ ਏਂਜਲਸ ਫਾਇਰ ਵਿਭਾਗ ਨੇ ਆਪਣਾ ਐਮਰਜੈਂਸੀ ਰਿਸਪਾਂਸ ਸਿਸਟਮ ਸਰਗਰਮ ਕਰ ਦਿੱਤਾ। ਸ਼ਹਿਰ ਦੇ ਸਾਰੇ 106 ਫਾਇਰ ਸਟੇਸ਼ਨਾਂ ਦੇ ਕਰਮਚਾਰੀਆਂ ਨੂੰ ਸੰਭਾਵਿਤ ਨੁਕਸਾਨ ਦੀ ਜਾਂਚ ਲਈ ਤਾਇਨਾਤ ਕੀਤਾ ਗਿਆ।

ਸ਼ੁਰੂਆਤੀ ਜਾਂਚ ਮੁਤਾਬਕ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਇਮਾਰਤਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਣ ਦੀ ਕੋਈ ਰਿਪੋਰਟ ਨਹੀਂ ਮਿਲੀ।

Read Latest News and Breaking News at Daily Post TV, Browse for more News

Ad
Ad

Punjab District News