ਪੰਜਾਬ ‘ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ

Punjab News: ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ BDPO ਬਲਜੀਤ ਕੌਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬਲਜੀਤ ਕੌਰ ਨੂੰ SAS ਨਗਰ ਹੈੱਡ ਆਫਿਸ ਵਿੱਚ ਅਟੈਂਡੈਂਸ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਉੱਥੇ ਹੀ ਦੱਸਿਆ ਜਾ […]
Amritpal Singh
By : Updated On: 09 Dec 2025 16:54:PM
ਪੰਜਾਬ ‘ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ

Punjab News: ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ BDPO ਬਲਜੀਤ ਕੌਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬਲਜੀਤ ਕੌਰ ਨੂੰ SAS ਨਗਰ ਹੈੱਡ ਆਫਿਸ ਵਿੱਚ ਅਟੈਂਡੈਂਸ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ ਐਨਓਸੀ ਨਹੀਂ ਦੇ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਉੱਥੇ ਹੀ ਇਹ ਪਤਾ ਲੱਗਿਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਨ੍ਹਾਂ ਦੇ ਕੋਲ ਕੋਈ ਉਮੀਦਵਾਰ ਨਹੀਂ ਹੈ। ਫਿਲਹਾਲ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਬੀਡੀਪੀਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad