Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ

ECI halts registration of ‘Waris Punjab De’: ਨਵੀਂ ਦਿੱਲੀ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦਾ ਮਾਮਲਾ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। ਚੋਣ ਕਮਿਸ਼ਨ ਆਫ਼ ਇੰਡੀਆ (ECI) ਨੇ ਅਦਾਲਤ ਵਿੱਚ ਕਿਹਾ ਹੈ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੌਮੀ ਸੁਰੱਖਿਆ ਨਾਲ ਜੁੜੀਆਂ ਕੁਝ ਚਿੰਤਾਵਾਂ ਹਨ। ਪਾਰਟੀ ਨੇ […]
By : Updated On: 30 Sep 2026 12:14:PM
ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ

ECI halts registration of ‘Waris Punjab De’: ਨਵੀਂ ਦਿੱਲੀ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦਾ ਮਾਮਲਾ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। ਚੋਣ ਕਮਿਸ਼ਨ ਆਫ਼ ਇੰਡੀਆ (ECI) ਨੇ ਅਦਾਲਤ ਵਿੱਚ ਕਿਹਾ ਹੈ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੌਮੀ ਸੁਰੱਖਿਆ ਨਾਲ ਜੁੜੀਆਂ ਕੁਝ ਚਿੰਤਾਵਾਂ ਹਨ।

ਇਸ਼ਤਿਹਾਰ

ਪਾਰਟੀ ਨੇ ਜਨਵਰੀ 2025 ਵਿੱਚ ECI ਕੋਲ ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ, ਪਰ ਇਸ ’ਤੇ ਫ਼ੈਸਲਾ ਨਹੀਂ ਹੋਇਆ। ਇਸ ਤੋਂ ਬਾਅਦ ਜੂਨ 2026 ਵਿੱਚ ਪਾਰਟੀ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ। ਪਾਰਟੀ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਅਦਾਲਤ ਤੋਂ ਮੰਗ ਕੀਤੀ ਕਿ ECI ਨਵੰਬਰ ਦੇ ਅੰਤ ਤੱਕ ਅਰਜ਼ੀ ’ਤੇ ਫ਼ੈਸਲਾ ਕਰੇ, ਤਾਂ ਜੋ ਮਨਜ਼ੂਰੀ ਮਿਲਣ ਦੀ ਸੂਰਤ ਵਿੱਚ ਦਸੰਬਰ ਵਿੱਚ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਜਾ ਸਕੇ।

ਹਾਲਾਂਕਿ ਜਸਟਿਸ ਸੌਰਭ ਬੈਨਰਜੀ ਨੇ ECI ਦਾ ਪੱਖ ਸੁਣੇ ਬਿਨਾਂ ਤੁਰੰਤ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ। ਅਦਾਲਤ ਨੇ ਕਿਹਾ ਕਿ ਉਹ ਮਾਮਲੇ ਦੇ ਗੁਣ-ਦੋਸ਼ ਵਿੱਚ ਨਹੀਂ ਜਾਣਾ ਚਾਹੁੰਦੀ, ਸਗੋਂ ECI ਵੱਲੋਂ ਫ਼ੈਸਲਾ ਕਰਨ ਦੀ ਸੰਭਾਵਿਤ ਸਮਾਂ-ਸੀਮਾ ਜਾਣਨਾ ਚਾਹੁੰਦੀ ਹੈ।

ECI ਦੇ ਵਕੀਲ ਸੰਜੇ ਵਸ਼ਿਸ਼ਠ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਕੌਮੀ ਸੁਰੱਖਿਆ ਨਾਲ ਸਬੰਧਤ ਕੁਝ ਚਿੰਤਾਵਾਂ ਹਨ। ਇਸ ’ਤੇ ਅਦਾਲਤ ਨੇ ਕਿਹਾ ਕਿ ਜੇਕਰ ECI ਫ਼ੈਸਲੇ ਲਈ ਸਮਾਂ-ਸੀਮਾ ਤੈਅ ਨਹੀਂ ਕਰ ਸਕਦਾ ਤਾਂ ਅਦਾਲਤ ਇਸ ਸਬੰਧੀ ਹੁਕਮ ਜਾਰੀ ਕਰੇਗੀ। ECI ਨੂੰ 1 ਅਕਤੂਬਰ ਤੱਕ ਅਦਾਲਤ ਨੂੰ ਆਪਣਾ ਜਵਾਬ ਦੇਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News