Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰਦਿਆਂ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਈਡੀ ਨੇ ਇਸ ਤੋਂ ਪਹਿਲਾਂ ਵਿਧਾਇਕਾ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ
  • 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ’ਚ ਹੋਣਾ ਪਵੇਗਾ ਪੇਸ਼
  • ਮੋਗਾ ਵਿਧਾਇਕਾ ਨਾਲ ਜੁੜੇ 7 ਟਿਕਾਣਿਆਂ ’ਤੇ 36 ਘੰਟੇ ਤੱਕ ਚੱਲੀ ਸੀ ਤਲਾਸ਼ੀ ਮੁਹਿੰਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰਦਿਆਂ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਈਡੀ ਨੇ ਇਸ ਤੋਂ ਪਹਿਲਾਂ ਵਿਧਾਇਕਾ ਨਾਲ ਸਬੰਧਤ ਸੱਤ ਟਿਕਾਣਿਆਂ ’ਤੇ ਕਰੀਬ 36 ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਸੀ। ਇਹ ਜਾਂਚ ਸਰਕਾਰੀ ਜ਼ਮੀਨ ਦੇ ਸੱਤ ਟੁਕੜਿਆਂ ਨੂੰ ਕਥਿਤ ਤੌਰ ’ਤੇ ਧੋਖਾਧੜੀ ਰਾਹੀਂ ਹਾਸਲ ਕਰਨ ਅਤੇ ਮੁਆਵਜ਼ੇ ਦੀ ਰਕਮ ਗਲਤ ਢੰਗ ਨਾਲ ਵੰਡੇ ਜਾਣ ਦੇ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ।

ਜਾਂਚ ਏਜੰਸੀ ਨੇ ਇਨ੍ਹਾਂ ਜਾਇਦਾਦਾਂ ਸਬੰਧੀ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਇਸੇ ਸਿਲਸਿਲੇ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੂੰ 25 ਨਵੰਬਰ ਨੂੰ ਪੇਸ਼ ਹੋ ਕੇ ਆਪਣਾ ਪੱਖ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News