Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ED ਵੱਲੋਂ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸੰਮਨ ਜਾਰੀ

ED issues summons to former Chief Secretary: ਚੰਡੀਗੜ੍ਹ: ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਕਥਿਤ ਘੁਟਾਲੇ ਦੀ ਜਾਂਚ ਹੁਣ ਹੋਰ ਤੇਜ਼ ਹੋ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ IAS ਅਧਿਕਾਰੀ ਕੰਵਲਪ੍ਰੀਤ […]
By : Updated On: 26 Aug 2026 12:36:PM
ED ਵੱਲੋਂ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸੰਮਨ ਜਾਰੀ
  • 31 ਅਗਸਤ ਨੂੰ ਜਲੰਧਰ ਸਥਿਤ ED ਦਫ਼ਤਰ ’ਚ ਪੇਸ਼ ਹੋਣ ਦੇ ਹੁਕਮ

ED issues summons to former Chief Secretary: ਚੰਡੀਗੜ੍ਹ: ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਕਥਿਤ ਘੁਟਾਲੇ ਦੀ ਜਾਂਚ ਹੁਣ ਹੋਰ ਤੇਜ਼ ਹੋ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਵੀ 27 ਅਗਸਤ ਨੂੰ ਮੁੜ ED ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਦੋਵਾਂ ਅਧਿਕਾਰੀਆਂ ਨੂੰ ਨਿਰਧਾਰਤ ਤਾਰੀਖਾਂ ’ਤੇ ਜਲੰਧਰ ਸਥਿਤ ED ਦੇ ਜ਼ੋਨਲ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਕੰਵਲਪ੍ਰੀਤ ਬਰਾੜ ਇਸ ਤੋਂ ਪਹਿਲਾਂ 18 ਅਗਸਤ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਹੁਣ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਕੁਝ ਹੋਰ ਦਸਤਾਵੇਜ਼ ਵੀ ਨਾਲ ਲਿਆਉਣ ਲਈ ਕਿਹਾ ਗਿਆ ਹੈ।

ਇਸ਼ਤਿਹਾਰ

ਉੱਧਰ ਅਨੁਰਾਗ ਵਰਮਾ ਪਹਿਲੀ ਵਾਰ ED ਦੇ ਸਾਹਮਣੇ ਪੇਸ਼ ਹੋਣਗੇ। ਉਹ ਇਸ ਸਮੇਂ ਵਧੀਕ ਮੁੱਖ ਸਕੱਤਰ (ਮਾਲ) ਵਜੋਂ ਸੇਵਾਵਾਂ ਨਿਭਾ ਰਹੇ ਹਨ। ਜਾਂਚ ਏਜੰਸੀ ਵੱਲੋਂ ਉਨ੍ਹਾਂ ਦੀ ਉਸ ਸਮੇਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਦੋਂ ਉਹ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ।

CLU ਅਤੇ ਲੇਆਉਟ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ
ED ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਥਿਤ ਤੌਰ ’ਤੇ ਪ੍ਰਾਈਵੇਟ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (CLU) ਅਤੇ ਲੇਆਉਟ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕੀਤੀ ਗਈ। ਜਾਂਚ ਵਿੱਚ ‘ਮੁਇਰਵੁੱਡਸ ਈਕੋਸਿਟੀ’ ਮੈਗਾ ਪ੍ਰੋਜੈਕਟ ਦੀਆਂ ਗਰੁੱਪ ਹਾਊਸਿੰਗ ਸਾਈਟਾਂ ਦੇ ਤਬਾਦਲੇ ਦਾ ਮਾਮਲਾ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਦੋਸ਼ ਹੈ ਕਿ ਕਥਿਤ ਤੌਰ ’ਤੇ ਲੇਆਉਟ ਵਿੱਚ ਬਦਲਾਅ ਤੋਂ ਬਾਅਦ ਇਹ ਸਾਈਟਾਂ ਗੌਰਵ ਧੀਰ ਦੀ ਕੰਪਨੀ ‘ਧੀਰ ਕੰਸਟਰੱਕਸ਼ਨਜ਼’ ਨੂੰ ਤਬਦੀਲ ਕੀਤੀਆਂ ਗਈਆਂ, ਜਦਕਿ ਇਨ੍ਹਾਂ ਨੂੰ ਗ੍ਰੇਟਰ ਮੁਹਾਲੀ ਏਰੀਆ ਵਿੱਚ ਤਬਦੀਲ ਕਰਨ ਦੀ ਅਰਜ਼ੀ ਪਹਿਲਾਂ ਰੱਦ ਹੋ ਚੁੱਕੀ ਸੀ।

ਇਸ ਤੋਂ ਇਲਾਵਾ ਸਨਟੈਕ ਸਿਟੀ ਮਾਮਲੇ ਵਿੱਚ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ ਦੀਆਂ ਧਾਰਾਵਾਂ ਤਹਿਤ ਕੀਤੀ ਗਈ ਕਾਰਵਾਈ ਦੀ ਵੀ ਜਾਂਚ ਹੋ ਰਹੀ ਹੈ। ਦੋਸ਼ ਹੈ ਕਿ ਬਿਲਡਰ ਖ਼ਿਲਾਫ਼ ਧਾਰਾ 90 ਤਹਿਤ ਕਾਰਵਾਈ ਕਰਨ ਦੀ ਬਜਾਏ ਸਿਰਫ਼ ਧਾਰਾ 85 ਤਹਿਤ ਕਾਰਵਾਈ ਕੀਤੀ ਗਈ। ਇਸ ਮਾਮਲੇ ਨਾਲ ਜੁੜੇ ਕਥਿਤ ਨੀਤੀਗਤ ਬਦਲਾਅ ਦੀ ਕੜੀ ਸਾਲ 2022 ਨਾਲ ਵੀ ਜੋੜੀ ਜਾ ਰਹੀ ਹੈ। ਉਸ ਸਮੇਂ ਅਮਨ ਅਰੋੜਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸਨ। ਹਾਲਾਂਕਿ, ਮਾਮਲੇ ਵਿੱਚ ਸਾਹਮਣੇ ਆ ਰਹੇ ਸਾਰੇ ਦੋਸ਼ਾਂ ਅਤੇ ਅਧਿਕਾਰੀਆਂ ਦੀ ਭੂਮਿਕਾ ਬਾਰੇ ਅੰਤਿਮ ਤਸਵੀਰ ED ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News