ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ
ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਾਮਜ਼ਦ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ 2026 ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੂਤਰਾਂ ਮੁਤਾਬਕ, ਈਡੀ Vuenow ਗਰੁੱਪ ਆਫ਼ ਕੰਪਨੀਆਂ ਨਾਲ ਕਥਿਤ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਇਸ ਗਰੁੱਪ ’ਤੇ ਪੋਂਜ਼ੀ ਸਕੀਮ ਰਾਹੀਂ ਨਿਵੇਸ਼ਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹਨ। ਇਸੇ ਸਬੰਧ ਵਿੱਚ ਸੰਧੂ ਤੋਂ ਪੁੱਛਗਿੱਛ ਕੀਤੀ ਜਾਣੀ ਹੈ।
ਜਾਣਕਾਰੀ ਅਨੁਸਾਰ, ਸੰਧੂ ਨੂੰ ਪਹਿਲਾਂ 12 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਉਸ ਦਿਨ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਉਨ੍ਹਾਂ ਨੂੰ 25 ਨਵੰਬਰ ਦੀ ਨਵੀਂ ਤਰੀਕ ਦਿੱਤੀ ਹੈ। ਹਾਲਾਂਕਿ, ਸੂਤਰਾਂ ਨੇ ਇਹ ਵੀ ਕਿਹਾ ਹੈ ਕਿ Vuenow ਗਰੁੱਪ ਨਾਲ ਜੁੜੇ ਮਾਮਲੇ ਵਿੱਚ ਸੰਧੂ ਦੀ ਕੋਈ ਸਿੱਧੀ ਭੂਮਿਕਾ ਸਾਹਮਣੇ ਨਹੀਂ ਆਈ ਹੈ।