Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਆਪ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ 36 ਘੰਟਿਆਂ ਬਾਅਦ ਖ਼ਤਮ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਪਿਛਲੇ ਕਰੀਬ 36 ਘੰਟਿਆਂ ਤੋਂ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਜਾਂਚ ਟੀਮ ਵੱਲੋਂ ਆਪਣੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਵਾਪਸੀ ਕਰ ਲਈ ਗਈ ਹੈ। ਰੇਡ ਖ਼ਤਮ ਹੋਣ ਤੋਂ ਬਾਅਦ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਪ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ 36 ਘੰਟਿਆਂ ਬਾਅਦ ਖ਼ਤਮ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਪਿਛਲੇ ਕਰੀਬ 36 ਘੰਟਿਆਂ ਤੋਂ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਜਾਂਚ ਟੀਮ ਵੱਲੋਂ ਆਪਣੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਵਾਪਸੀ ਕਰ ਲਈ ਗਈ ਹੈ।

ਰੇਡ ਖ਼ਤਮ ਹੋਣ ਤੋਂ ਬਾਅਦ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਦੇ ਸਮਰਥਨ ਵਿੱਚ ਪਹੁੰਚੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਾਥ ਦੇਣ ਅਤੇ ਹੌਸਲਾ ਵਧਾਉਣ ਲਈ ਵਰਕਰਾਂ ਦਾ ਧੰਨਵਾਦ ਪ੍ਰਗਟਾਇਆ।

ਜ਼ਿਕਰਯੋਗ ਹੈ ਕਿ ED ਦੀ ਟੀਮ ਨੇ ਵਿਧਾਇਕਾ ਦੇ ਘਰ ਅਤੇ ਸਿਟੀ ਰੋਡ ਸਥਿਤ ਉਨ੍ਹਾਂ ਦੇ ਦੂਜੇ ਫਲੈਟ ਦੀ ਜਾਂਚ ਕੀਤੀ ਸੀ। ਇਸ ਕਾਰਵਾਈ ਦੌਰਾਨ ਕਿਸੇ ਦੀ ਗ੍ਰਿਫ਼ਤਾਰੀ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ।

ਐਡਵੋਕੇਟ ਵਰਿੰਦਰ ਰੱਤੀਆਂ ਨੇ ਦੱਸਿਆ ਕਿ ਜਾਂਚ ਟੀਮ ਵੱਲੋਂ ਮਾਮਲੇ ਨਾਲ ਸਬੰਧਤ ਕੁਝ ਦਸਤਾਵੇਜ਼ ਮੰਗੇ ਗਏ ਸਨ। ਇਨ੍ਹਾਂ ਵਿੱਚ ਮੋਗਾ ਅਦਾਲਤ ਅਤੇ ਲੋਕਪਾਲ ਨਾਲ ਸਬੰਧਤ ਦਸਤਾਵੇਜ਼ ਸ਼ਾਮਲ ਸਨ। ਉਨ੍ਹਾਂ ਮੁਤਾਬਕ, ਇਹ ਮਾਮਲਾ ਭ੍ਰਿਸ਼ਟਾਚਾਰ ਦੀ ਇੱਕ ਸ਼ਿਕਾਇਤ ਨਾਲ ਜੁੜਿਆ ਹੋਇਆ ਸੀ, ਜਿਸ ਨੂੰ ਪਹਿਲਾਂ ਹੀ ਵਾਪਸ ਲਿਆ ਜਾ ਚੁੱਕਾ ਸੀ।

Read Latest News and Breaking News at Daily Post TV, Browse for more News

Ad
Ad

Punjab District News