Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ

ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਖ਼ਤਮ ਹੋ ਗਈ ਹੈ। ਕਰੀਬ 40 ਤੋਂ 42 ਘੰਟਿਆਂ ਤੱਕ ਚੱਲੀ ਇਸ ਕਾਰਵਾਈ ਦੌਰਾਨ ਈਡੀ ਦੀ ਟੀਮ ਨੇ ਘਰ ਵਿੱਚ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੀ। ਕਾਰਵਾਈ ਖ਼ਤਮ ਹੋਣ ਤੋਂ ਬਾਅਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ

ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਖ਼ਤਮ ਹੋ ਗਈ ਹੈ। ਕਰੀਬ 40 ਤੋਂ 42 ਘੰਟਿਆਂ ਤੱਕ ਚੱਲੀ ਇਸ ਕਾਰਵਾਈ ਦੌਰਾਨ ਈਡੀ ਦੀ ਟੀਮ ਨੇ ਘਰ ਵਿੱਚ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੀ।

ਕਾਰਵਾਈ ਖ਼ਤਮ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਈਡੀ ਨੂੰ ਉਨ੍ਹਾਂ ਖ਼ਿਲਾਫ਼ ਕੋਈ ਇਤਰਾਜ਼ਯੋਗ ਸਬੂਤ ਨਹੀਂ ਮਿਲਿਆ। ਉਨ੍ਹਾਂ ਮੁਤਾਬਕ, ਟੀਮ ਨਾ ਤਾਂ ਕੋਈ ਨਕਦੀ ਲੈ ਕੇ ਗਈ ਅਤੇ ਨਾ ਹੀ ਕੋਈ ਨਵਾਂ ਦਸਤਾਵੇਜ਼ ਜਾਂ ਰਿਕਾਰਡ ਆਪਣੇ ਨਾਲ ਲੈ ਕੇ ਗਈ। ਅਰੋੜਾ ਨੇ ਕਿਹਾ ਕਿ ਈਡੀ ਦੇ ਅਧਿਕਾਰੀਆਂ ਵੱਲੋਂ ਮੰਗੇ ਗਏ ਦਸਤਾਵੇਜ਼ ਉਨ੍ਹਾਂ ਨੇ ਮੁਹੱਈਆ ਕਰਵਾ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਘਬਰਾਉਣ ਵਾਲੇ ਨਹੀਂ ਹਨ।

ਜ਼ਿਕਰਯੋਗ ਹੈ ਕਿ 2 ਨਵੰਬਰ ਨੂੰ ਤੜਕਸਾਰ ਈਡੀ ਦੀ ਟੀਮ ਸੀਆਰਪੀਐਫ ਦੇ ਜਵਾਨਾਂ ਨਾਲ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀ ਸੀ। ਇਸ ਤੋਂ ਬਾਅਦ ਲਗਾਤਾਰ ਦੋ ਦਿਨ ਜਾਂਚ ਕੀਤੀ ਗਈ। ਇਹ ਕਾਰਵਾਈ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੀ ਜਾਂਚ ਦੇ ਸੰਦਰਭ ਵਿੱਚ ਦੱਸੀ ਜਾ ਰਹੀ ਹੈ। ਹਾਲਾਂਕਿ, ਈਡੀ ਵੱਲੋਂ ਜਾਂਚ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News