Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਪਿਛਲੇ ਕਰੀਬ ਦੋ ਘੰਟਿਆਂ ਤੋਂ ਫਲੈਟ ਵਿੱਚ ਜਾਂਚ ਅਤੇ ਕਾਰਵਾਈ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਅਧਿਕਾਰੀ ਘਰ ਅੰਦਰ ਮੌਜੂਦ ਦਸਤਾਵੇਜ਼ਾਂ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਪਿਛਲੇ ਕਰੀਬ ਦੋ ਘੰਟਿਆਂ ਤੋਂ ਫਲੈਟ ਵਿੱਚ ਜਾਂਚ ਅਤੇ ਕਾਰਵਾਈ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਅਧਿਕਾਰੀ ਘਰ ਅੰਦਰ ਮੌਜੂਦ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਇਹ ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ, ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਈਡੀ ਦੀ ਕਾਰਵਾਈ ਪੂਰੀ ਹੋਣ ਅਤੇ ਅਧਿਕਾਰੀਆਂ ਵੱਲੋਂ ਕੋਈ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਹੀ ਮਾਮਲੇ ਦੀ ਹੋਰ ਜਾਣਕਾਰੀ ਸਪੱਸ਼ਟ ਹੋ ਸਕੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ‘ਚ ਡਾ. ਅਮਨਦੀਪ ਅਰੋੜਾ ਦਾ ਵੀ ਨਾਂਅ ਹੈ। ਆਪ ਨੇ ਡਾ. ਅਮਨਦੀਪ ਅਰੋੜਾ ਨੂੰ ਦੂਜੀ ਵਾਰ ਮੋਗਾ ਤੋਂ ਟਿਕਟ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News