Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਪੰਜਾਬ ‘ਚ ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ‘ਤੇ ED ਦੀ ਰੇਡ, ਵਿੱਤੀ ਰਿਕਾਰਡਾਂ ਦੀ ਜਾਂਚ

Bathinda Park Hospital Bathinda ED Raid: ਪੰਜਾਬ ਵਿੱਚ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਪਟਿਆਲਾ ਅਤੇ ਬਠਿੰਡਾ ਵਿੱਚ ED ਦੀਆਂ ਟੀਮਾਂ ਸਵੇਰੇ ਕਰੀਬ 9 ਵਜੇ ਸਥਾਨਕ ਪੁਲਿਸ ਬਲ ਦੇ ਨਾਲ ਹਸਪਤਾਲ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਕਾਰਵਾਈ ਦੌਰਾਨ ਹਸਪਤਾਲ ਦੇ ਪ੍ਰਸ਼ਾਸਨਿਕ ਦਫ਼ਤਰਾਂ […]
By : Updated On: 12 Oct 2026 11:25:AM
ਪੰਜਾਬ ‘ਚ ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ‘ਤੇ ED ਦੀ ਰੇਡ, ਵਿੱਤੀ ਰਿਕਾਰਡਾਂ ਦੀ ਜਾਂਚ

Bathinda Park Hospital Bathinda ED Raid: ਪੰਜਾਬ ਵਿੱਚ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਪਟਿਆਲਾ ਅਤੇ ਬਠਿੰਡਾ ਵਿੱਚ ED ਦੀਆਂ ਟੀਮਾਂ ਸਵੇਰੇ ਕਰੀਬ 9 ਵਜੇ ਸਥਾਨਕ ਪੁਲਿਸ ਬਲ ਦੇ ਨਾਲ ਹਸਪਤਾਲ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ਼ਤਿਹਾਰ

ਕਾਰਵਾਈ ਦੌਰਾਨ ਹਸਪਤਾਲ ਦੇ ਪ੍ਰਸ਼ਾਸਨਿਕ ਦਫ਼ਤਰਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਹਸਪਤਾਲ ਪ੍ਰਬੰਧਨ ਨਾਲ ਜੁੜੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਹਾਲਾਂਕਿ, ED ਵੱਲੋਂ ਅਜੇ ਤੱਕ ਛਾਪੇਮਾਰੀ ਦੇ ਕਾਰਨਾਂ ਜਾਂ ਇਸ ਨਾਲ ਜੁੜੇ ਮਾਮਲੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਵਿੱਤੀ ਲੈਣ-ਦੇਣ ਅਤੇ ਦਸਤਾਵੇਜ਼ਾਂ ਦੀ ਜਾਂਚ

ਜਾਂਚ ਦੌਰਾਨ ਹਸਪਤਾਲ ਦੇ ਵਿੱਤੀ ਲੈਣ-ਦੇਣ, ਟੈਕਸ ਅਦਾਇਗੀਆਂ ਅਤੇ ਸਰਕਾਰੀ ਯੋਜਨਾਵਾਂ ਤਹਿਤ ਕੀਤੇ ਗਏ ਦਾਅਵਿਆਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ED ਦੀ ਟੀਮ ਕੰਪਿਊਟਰਾਂ, ਸਰਵਰਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਵਿੱਚ ਮੌਜੂਦ ਡਿਜੀਟਲ ਡਾਟਾ ਵੀ ਖੰਗਾਲ ਰਹੀ ਹੈ।

ਇਸ ਤੋਂ ਇਲਾਵਾ ਬਿਲਿੰਗ ਰਿਕਾਰਡ, ਬੈਂਕ ਖਾਤਿਆਂ ਦੇ ਵੇਰਵੇ ਅਤੇ ਹੋਰ ਦਸਤਾਵੇਜ਼ ਵੀ ਜਾਂਚ ਦੇ ਘੇਰੇ ਵਿੱਚ ਹਨ।

ਵਿੱਤੀ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਦਾ ਖ਼ਦਸ਼ਾ

ਸੂਤਰਾਂ ਮੁਤਾਬਕ, ਇਹ ਕਾਰਵਾਈ ਵਿੱਤੀ ਬੇਨਿਯਮੀਆਂ ਜਾਂ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਜਾ ਸਕਦੀ ਹੈ। ਹਾਲਾਂਕਿ, ED ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਫਿਲਹਾਲ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਛਾਪੇਮਾਰੀ ਕਿਸ ਮਾਮਲੇ ਜਾਂ FIR ਤਹਿਤ ਕੀਤੀ ਜਾ ਰਹੀ ਹੈ। ਜਾਂਚ ਦੇ ਨਤੀਜਿਆਂ ਅਤੇ ਕਾਰਵਾਈ ਦੇ ਅਸਲ ਕਾਰਨਾਂ ਬਾਰੇ ED ਦੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News