ਕੈਪਟਨ ਅਮਰਿੰਦਰ ਸਿੰਘ ਨੂੰ ED ਵੱਲੋਂ ਸੰਮਨ, ਭਲਕੇ ਕੀਤਾ ਤਲਬ
Captain Amarinder Singh ED notice; ਸੂਤਰਾਂ ਦੇ ਹਵਾਲੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਨਾਲ ਜੁੜੀ ਹੋਈ ਹੈ।
ਸੂਤਰਾਂ ਅਨੁਸਾਰ ED ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਕੇਂਦਰ ਸਵਿਟਜ਼ਰਲੈਂਡ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸਥਿਤ ਟਰੱਸਟਾਂ ਨਾਲ ਸੰਬੰਧਿਤ ਲੈਣ-ਦੇਣ ਹਨ।
ਇਸ ਮਾਮਲੇ ਵਿੱਚ ਅਦਾਲਤਾਂ ਵੱਲੋਂ ED ਨੂੰ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰਿਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।