Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਨੂੰ ED ਦਾ ਸੰਮਨ, ਜਾਂਚ ਦੇ ਘੇਰੇ ‘ਚ ਪੰਜਾਬ ਦੇ ਵੱਡੇ ਅਫ਼ਸਰ

Punjab Chief Secretary ED Summon; ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਕਥਿਤ ਮਾਮਲਿਆਂ ਦੀ ਜਾਂਚ ਹੁਣ ਸੂਬੇ ਦੇ ਸਿਖਰਲੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰਕੇ ਤਲਬ ਕੀਤਾ ਹੈ। ਮੁੱਖ ਸਕੱਤਰ ਕੇਏਪੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਨੂੰ ED ਦਾ ਸੰਮਨ, ਜਾਂਚ ਦੇ ਘੇਰੇ ‘ਚ ਪੰਜਾਬ ਦੇ ਵੱਡੇ ਅਫ਼ਸਰ

Punjab Chief Secretary ED Summon; ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਕਥਿਤ ਮਾਮਲਿਆਂ ਦੀ ਜਾਂਚ ਹੁਣ ਸੂਬੇ ਦੇ ਸਿਖਰਲੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰਕੇ ਤਲਬ ਕੀਤਾ ਹੈ।

ਮੁੱਖ ਸਕੱਤਰ ਕੇਏਪੀ ਸਿਨ੍ਹਾ ਨੂੰ 26 ਨਵੰਬਰ ਨੂੰ ED ਦੇ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ IANS ਵੱਲੋਂ ਦਿੱਤੀ ਗਈ ਹੈ।

ਰੀਅਲ ਅਸਟੇਟ ਪ੍ਰੋਜੈਕਟਾਂ ਤੋਂ ਸ਼ੁਰੂ ਹੋਈ ਜਾਂਚ

ਇਸ ਮਾਮਲੇ ਦੀ ਜਾਂਚ ਮਈ 2026 ਵਿੱਚ ਮੋਹਾਲੀ ਦੇ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਕਥਿਤ ਬੇਨਿਯਮੀਆਂ ਦੀ ਪੜਤਾਲ ਨਾਲ ਸ਼ੁਰੂ ਹੋਈ ਸੀ। ਸ਼ੁਰੂਆਤ ਵਿੱਚ GMADA ਦੇ ਅਧਿਕਾਰੀਆਂ ਅਤੇ ਸਬੰਧਤ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਜਾਂਚ ਦੇ ਘੇਰੇ ਵਿੱਚ ਲਿਆ ਗਿਆ।

ਇਸ ਤੋਂ ਬਾਅਦ ਅਗਸਤ ਮਹੀਨੇ ਵਿੱਚ IAS ਅਧਿਕਾਰੀ ਕੰਵਲਪ੍ਰੀਤ ਬਰਾੜ ਤੋਂ ਦੋ ਵਾਰ ਪੁੱਛਗਿੱਛ ਕੀਤੀ ਗਈ। 31 ਅਗਸਤ ਨੂੰ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵੀ ਸੰਮਨ ਜਾਰੀ ਕੀਤੇ ਗਏ।

26 ਟਿਕਾਣਿਆਂ ‘ਤੇ ਹੋਈ ਸੀ ਛਾਪੇਮਾਰੀ

9 ਸਤੰਬਰ ਨੂੰ ਅਨੁਰਾਗ ਵਰਮਾ ਜਲੰਧਰ ਸਥਿਤ ED ਦਫ਼ਤਰ ਵਿੱਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਤੋਂ 8 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਇਸੇ ਮਹੀਨੇ ED ਨੇ GMADA ਦੇ ਮੁੱਖ ਦਫ਼ਤਰ ਅਤੇ ਹਾਊਸਿੰਗ ਵਿਭਾਗ ਨਾਲ ਜੁੜੇ 26 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।

ਇਸ ਤੋਂ ਬਾਅਦ ਨਵੰਬਰ ਵਿੱਚ GMADA ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਅਤੇ ਹਾਊਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਵੀ ਸੰਮਨ ਜਾਰੀ ਕੀਤੇ ਗਏ।

ਜ਼ਮੀਨ ਨਾਲ ਜੁੜੇ ਫ਼ੈਸਲੇ ਵੀ ਜਾਂਚ ਦੇ ਘੇਰੇ ‘ਚ

ED ਵੱਲੋਂ ਇਸ ਮਾਮਲੇ ਵਿੱਚ ਜ਼ਮੀਨ ਐਕੁਆਇਰ ਕਰਨ, ਨਿਲਾਮੀ, ਅਲਾਟਮੈਂਟ, CLU ਦੀ ਮਨਜ਼ੂਰੀ ਅਤੇ ਬਿਲਡਰਾਂ ਨੂੰ ਕਥਿਤ ਰਿਆਇਤਾਂ ਦੇਣ ਵਰਗੇ ਫ਼ੈਸਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੁਣ ਮੌਜੂਦਾ ਮੁੱਖ ਸਕੱਤਰ ਕੇਏਪੀ ਸਿਨ੍ਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਹੋਣ ਨਾਲ ਇਹ ਜਾਂਚ ਪੰਜਾਬ ਦੇ ਉੱਚ ਪ੍ਰਸ਼ਾਸਨਿਕ ਪੱਧਰ ਤੱਕ ਪਹੁੰਚ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News