ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ED ਦਾ ਸੰਮਨ, ਅੱਜ ਜਲੰਧਰ ਦਫ਼ਤਰ ’ਚ ਪੇਸ਼ ਹੋਣ ਦੇ ਹੁਕਮ
ਜਲੰਧਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੂਬੇ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅੱਜ 26 ਨਵੰਬਰ 2026 ਨੂੰ ਜਲੰਧਰ ਸਥਿਤ ED ਦੇ ਖੇਤਰੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ, ED ਸਰਕਾਰੀ ਸਰਪ੍ਰਸਤੀ, ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਜਲੰਧਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੂਬੇ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅੱਜ 26 ਨਵੰਬਰ 2026 ਨੂੰ ਜਲੰਧਰ ਸਥਿਤ ED ਦੇ ਖੇਤਰੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ, ED ਸਰਕਾਰੀ ਸਰਪ੍ਰਸਤੀ, ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਅਧਿਕਾਰੀਆਂ ਦੀ ਕਥਿਤ ਭੂਮਿਕਾ ਅਤੇ ਸਰਕਾਰੀ ਪੱਧਰ ’ਤੇ ਮਿਲੀ ਸਰਪ੍ਰਸਤੀ ਦੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ED ਨੇ ਕੇਏਪੀ ਸਿਨਹਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਹੈ।