Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

PSIEC ਪਲਾਟ ਘੋਟਾਲੇ ‘ਚ ED ਦਾ ਵੱਡਾ ਐਕਸ਼ਨ,ਪੰਜਾਬ-ਚੰਡੀਗੜ੍ਹ ‘ਚ 11 ਥਾਵਾਂ ‘ਤੇ ਛਾਪੇ, 4.01 ਕਰੋੜ ਦੀ ਰਕਮ ਫਰੀਜ਼

PSIEC Scam ED Raid Punjab; ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਜੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਵਿੱਚ ਹੋਏ ਕਰੋੜਾਂ ਰੁਪਏ ਦੇ ਇੰਡਸਟਰੀਅਲ ਪਲਾਟ ਅਲਾਟਮੈਂਟ ਘੋਟਾਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ED ਨੇ ਮਨੀ ਲਾਂਡਰਿੰਗ ਐਕਟ (PMLA) ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਤਲਾਸ਼ੀ ਦੌਰਾਨ […]
By : Published: 13 Aug 2026 19:29:PM
PSIEC ਪਲਾਟ ਘੋਟਾਲੇ ‘ਚ ED ਦਾ ਵੱਡਾ ਐਕਸ਼ਨ,ਪੰਜਾਬ-ਚੰਡੀਗੜ੍ਹ ‘ਚ 11 ਥਾਵਾਂ ‘ਤੇ ਛਾਪੇ, 4.01 ਕਰੋੜ ਦੀ ਰਕਮ ਫਰੀਜ਼

PSIEC Scam ED Raid Punjab; ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਜੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਵਿੱਚ ਹੋਏ ਕਰੋੜਾਂ ਰੁਪਏ ਦੇ ਇੰਡਸਟਰੀਅਲ ਪਲਾਟ ਅਲਾਟਮੈਂਟ ਘੋਟਾਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ED ਨੇ ਮਨੀ ਲਾਂਡਰਿੰਗ ਐਕਟ (PMLA) ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਤਲਾਸ਼ੀ ਦੌਰਾਨ ED ਨੂੰ 12.15 ਲੱਖ ਰੁਪਏ ਦੀ ਅਣਐਲਾਨੀ ਨਕਦੀ, ਕਈ ਅਹਿਮ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ PSIEC ਦੇ 2 ਸਾਬਕਾ ਸੀਨੀਅਰ ਅਧਿਕਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰੀਬ 4.01 ਕਰੋੜ ਰੁਪਏ ਦੀ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਹੈ।

3 ਦਿਨ ਚੱਲੀ ED ਦੀ ਕਾਰਵਾਈ

ED ਵੱਲੋਂ 4, 5 ਅਤੇ 6 ਅਗਸਤ ਨੂੰ ਲਗਾਤਾਰ ਤਿੰਨ ਦਿਨ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਲੁਧਿਆਣਾ ਸਥਿਤ 11 ਵੱਖ-ਵੱਖ ਥਾਵਾਂ ‘ਤੇ ਕੀਤੀ ਗਈ।

ਇਸ ਦੇ ਨਾਲ ਹੀ ED ਦੀ ਟੀਮ ਨੇ PSIEC ਦੇ ਮੁੱਖ ਦਫ਼ਤਰ ਵਿੱਚ ਪਹੁੰਚ ਕੇ ਸਰਵੇ ਦੀ ਕਾਰਵਾਈ ਵੀ ਕੀਤੀ।

ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਦਿੱਤੇ ਗਏ ਸਨ ਪਲਾਟ

ਜਾਂਚ ਏਜੰਸੀ ਮੁਤਾਬਕ ਦੋਸ਼ ਹੈ ਕਿ PSIEC ਦੇ ਤਤਕਾਲੀ ਅਧਿਕਾਰੀਆਂ ਨੇ ਨਿਯਮਾਂ ਨੂੰ ਅਣਦੇਖਾ ਕਰਦੇ ਹੋਏ ਆਪਣੇ ਰਿਸ਼ਤੇਦਾਰਾਂ, ਦੋਸਤਾਂ ਅਤੇ ਕਾਰੋਬਾਰੀ ਸਾਥੀਆਂ ਨੂੰ ਕੀਮਤੀ ਇੰਡਸਟਰੀਅਲ ਪਲਾਟ ਅਲਾਟ ਕੀਤੇ।

ED ਨੂੰ ਸ਼ੱਕ ਹੈ ਕਿ ਇਸ ਪੂਰੇ ਮਾਮਲੇ ਵਿੱਚ ਵੱਡੇ ਪੱਧਰ ‘ਤੇ ਮਨੀ ਲਾਂਡਰਿੰਗ ਕੀਤੀ ਗਈ ਹੈ।

ਦੋ ਸਾਬਕਾ ਅਧਿਕਾਰੀਆਂ ‘ਤੇ ਕੱਸਿਆ ਸ਼ਿਕੰਜਾ

ED ਨੇ PSIEC ਦੇ ਸਾਬਕਾ ਮੁੱਖ ਮਹਾਂਪ੍ਰਬੰਧਕ (CGM) ਸੁਰਿੰਦਰ ਪਾਲ ਸਿੰਘ ਅਤੇ ਸਾਬਕਾ ਮਹਾਂਪ੍ਰਬੰਧਕ ਜਸਵਿੰਦਰ ਸਿੰਘ ਰੰਧਾਵਾ ਨਾਲ ਜੁੜੇ ਖਾਤਿਆਂ ‘ਤੇ ਕਾਰਵਾਈ ਕੀਤੀ ਹੈ।

ਜਾਂਚ ਦੌਰਾਨ ਦੋਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰੀਬ 4.01 ਕਰੋੜ ਰੁਪਏ ਦੀ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਗਏ ਹਾਰਡ ਡਿਸਕ, ਪੈਨ ਡਰਾਈਵ, ਮੋਬਾਈਲ ਅਤੇ ਹੋਰ ਡਿਜੀਟਲ ਡਿਵਾਈਸ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News