Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

OSD ਰਾਜਬੀਰ ਘੁੰਮਣ ਮਾਮਲੇ ਵਿੱਚ ED ਦੀ ਐਂਟਰੀ

ED’s entry in OSD Rajbir Ghuman case: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਜਲੰਧਰ ਸਥਿਤ ਆਪਣੇ ਦਫ਼ਤਰ ਰਾਹੀਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਰਾਜਬੀਰ ਘੁੰਮਣ ਨੂੰ ਅੰਤਰਿਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
OSD ਰਾਜਬੀਰ ਘੁੰਮਣ ਮਾਮਲੇ ਵਿੱਚ ED ਦੀ ਐਂਟਰੀ
  • ED ਨੇ ਮਾਮਲਾ ਕੀਤਾ ਦਰਜ
  • ਇੱਕ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਸਮੇਤ ਸਖ਼ਤ ਕਾਰਵਾਈ ’ਤੇ ਲਾਈ ਸੀ ਰੋਕ

ED’s entry in OSD Rajbir Ghuman case: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਜਲੰਧਰ ਸਥਿਤ ਆਪਣੇ ਦਫ਼ਤਰ ਰਾਹੀਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਰਾਜਬੀਰ ਘੁੰਮਣ ਨੂੰ ਅੰਤਰਿਮ ਰਾਹਤ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਹੋਈ ਹੈ। ਸੁਪਰੀਮ ਕੋਰਟ ਨੇ ਘੁੰਮਣ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਸੀ ਅਤੇ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਅੰਤਰਿਮ ਰੋਕ ਲਾਈ ਸੀ।

ਵਿੱਤੀ ਲੈਣ-ਦੇਣ ਦੀ ਜਾਂਚ ਕਰੇਗੀ ED
ED ਵੱਲੋਂ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਮਾਮਲੇ ਦੇ ਵਿੱਤੀ ਪੱਖਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਏਜੰਸੀ ਪੈਸਿਆਂ ਦੇ ਲੈਣ-ਦੇਣ ਅਤੇ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਸਕਦੀ ਹੈ। ਹਾਲਾਂਕਿ, ਜਾਂਚ ਦੇ ਦਾਇਰੇ ਅਤੇ ਦੋਸ਼ਾਂ ਬਾਰੇ ਅਧਿਕਾਰਤ ਤੌਰ ’ਤੇ ਹੋਰ ਵੇਰਵੇ ਸਾਹਮਣੇ ਆਉਣੇ ਬਾਕੀ ਹਨ। ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਰਾਹਤ ਅਤੇ ED ਵੱਲੋਂ ਕੇਸ ਦਰਜ ਕੀਤੇ ਜਾਣ ਨਾਲ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਅਗਲੀ ਨਜ਼ਰ ED ਦੀ ਜਾਂਚ ਅਤੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ’ਤੇ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News