19,279 ਕਰੋੜ ਰੁਪਏ ਦਾ ਸਿੱਖਿਆ ਬਜਟ ਅਲਾਟ ਅਤੇ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ […]
Khushi
By : Updated On: 30 Mar 2026 17:48:PM
19,279 ਕਰੋੜ ਰੁਪਏ ਦਾ ਸਿੱਖਿਆ ਬਜਟ ਅਲਾਟ ਅਤੇ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

‘ਸਿੱਖਿਆ ਕ੍ਰਾਂਤੀ’ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ ‘ਤੇ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ ‘ਆਪ’ ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ।

ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, “ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”
ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ।

ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, ‘ਸਮਾਰਟ ਸਕੂਲ’ ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹ

Read Latest News and Breaking News at Daily Post TV, Browse for more News

Ad
Ad