ਸੰਤ ਸੀਚੇਵਾਲ ਦੇ ਜਨਮ ਦਿਨ ਮੌਕੇ ਪਿੰਡ ਸੀਚੇਵਾਲ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੇਂਦਰੀ ਬਜਟ ‘ਤੇ ਸਾਧਿਆ ਤਿੱਖਾ ਨਿਸ਼ਾਨਾ
Latest News: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਜਨਮ ਦਿਨ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਸੀਚੇਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਸਮਾਜ, ਵਾਤਾਵਰਣ ਅਤੇ ਧਾਰਮਿਕ ਖੇਤਰ ਵਿੱਚ ਕੀਤੇ ਜਾ ਰਹੇ ਉਲਲੇਖਣੀਯੋਗ ਯੋਗਦਾਨ ਦੀ ਭਰਪੂਰ ਸਾਰਾਹਨਾ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਬਜਟ ਵਿੱਚ ਪੰਜਾਬ ਦੇ ਹਿੱਸੇ ਕੁਝ ਵੀ ਨਹੀਂ ਆਇਆ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਅਣਦੇਖੀ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਕ ਪਾਸੇ ਟੈਕਸਾਂ ਵਿੱਚ ਵਾਧਾ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਜਨਤਾ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਤੋਂ ਪਹਿਲਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਵਿੱਚ ਆਯੋਜਿਤ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਕਿਹਾ ਕਿ ਸਿੱਖਿਆ ਹੀ ਸੂਬੇ ਅਤੇ ਦੇਸ਼ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੈ।
ਇੱਕ ਹੋਰ ਮਾਮਲੇ ‘ਚ ਨਾਭਾ ਵਿਖੇ ਡੇਰਾ ਬਿਆਸ ਮੁਖੀ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਲੱਗੇ ਇਲਜ਼ਾਮਾਂ ਅਤੇ ਉਨ੍ਹਾਂ ਦੀ ਜਮਾਨਤ ਸਬੰਧੀ ਪੁੱਛੇ ਗਏ ਸਵਾਲ ‘ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਦੋ ਘੰਟਿਆਂ ਤੋਂ ਗੁਰੂ ਸਾਹਿਬ ਦੀ ਹਜੂਰੀ ਵਿੱਚ ਮੌਜੂਦ ਸਨ ਅਤੇ ਇਸ ਮਾਮਲੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।