Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

50 ਦਿਨਾਂ ਬਾਅਦ 200 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਬਜ਼ੁਰਗ, CM ਨਾਲ ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਖ਼ਤਮ

Pathankot protest; ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਕਰੀਬ 200 ਫੁੱਟ ਉੱਚੇ ਬਿਜਲੀ ਦੇ ਟਾਵਰ ‘ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਮੰਗਲਵਾਰ ਨੂੰ ਹੇਠਾਂ ਉਤਰ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਫ਼ਲ ਰਹਿਣ ਤੋਂ ਬਾਅਦ ਦੋਵਾਂ ਬਜ਼ੁਰਗਾਂ ਨੇ ਆਪਣਾ ਧਰਨਾ ਖ਼ਤਮ ਕਰਨ ਲਈ ਸਹਿਮਤੀ ਜਤਾਈ। […]
By : Updated On: 13 Oct 2026 16:59:PM
50 ਦਿਨਾਂ ਬਾਅਦ 200 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਬਜ਼ੁਰਗ, CM ਨਾਲ ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਖ਼ਤਮ

Pathankot protest; ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਕਰੀਬ 200 ਫੁੱਟ ਉੱਚੇ ਬਿਜਲੀ ਦੇ ਟਾਵਰ ‘ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਮੰਗਲਵਾਰ ਨੂੰ ਹੇਠਾਂ ਉਤਰ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਫ਼ਲ ਰਹਿਣ ਤੋਂ ਬਾਅਦ ਦੋਵਾਂ ਬਜ਼ੁਰਗਾਂ ਨੇ ਆਪਣਾ ਧਰਨਾ ਖ਼ਤਮ ਕਰਨ ਲਈ ਸਹਿਮਤੀ ਜਤਾਈ।

ਇਸ਼ਤਿਹਾਰ

ਪ੍ਰਸ਼ਾਸਨ ਨੇ ਦੋਵਾਂ ਬਜ਼ੁਰਗਾਂ ਨੂੰ ਸੁਰੱਖਿਅਤ ਹੇਠਾਂ ਉਤਾਰਨ ਲਈ ਵਿਸ਼ੇਸ਼ ਤੌਰ ‘ਤੇ ਹਾਈਡ੍ਰੌਲਿਕ ਕਰੇਨ ਦਾ ਪ੍ਰਬੰਧ ਕੀਤਾ ਸੀ। ਸੋਮਵਾਰ ਦੇਰ ਸ਼ਾਮ ਡੀਸੀ ਪੱਲਵੀ ਅਤੇ ਏਡੀਸੀ ਅਰਸ਼ਦੀਪ ਸਿੰਘ ਨਾਲ ਲੰਬੀ ਗੱਲਬਾਤ ਤੋਂ ਬਾਅਦ ਬਜ਼ੁਰਗਾਂ ਨੇ ਹੇਠਾਂ ਉਤਰਨ ਲਈ ਸਹਿਮਤੀ ਦੇ ਦਿੱਤੀ ਸੀ।

ਹਾਲਾਂਕਿ, ਰਾਤ ਸਮੇਂ ਘੱਟ ਰੌਸ਼ਨੀ ਅਤੇ ਟਾਵਰ ‘ਤੇ ਸਿਰਫ਼ ਦੋ ਫੁੱਟ ਦੇ ਤੰਗ ਪਲੇਟਫਾਰਮ ‘ਤੇ ਲੰਬੇ ਸਮੇਂ ਤੱਕ ਬੈਠੇ ਰਹਿਣ ਕਾਰਨ ਉਨ੍ਹਾਂ ਦੇ ਗੋਡਿਆਂ ਵਿੱਚ ਤੇਜ਼ ਦਰਦ ਹੋ ਰਿਹਾ ਸੀ। ਇਸ ਨੂੰ ਦੇਖਦਿਆਂ ਰਾਤ ਸਮੇਂ ਕਰੇਨ ਰਾਹੀਂ ਹੇਠਾਂ ਉਤਰਨਾ ਖ਼ਤਰਨਾਕ ਹੋ ਸਕਦਾ ਸੀ। ਇਸ ਲਈ ਸਾਵਧਾਨੀ ਵਰਤਦਿਆਂ ਉਨ੍ਹਾਂ ਨੇ ਮੰਗਲਵਾਰ ਸਵੇਰੇ ਚਾਨਣ ਹੋਣ ‘ਤੇ ਹੇਠਾਂ ਉਤਰਨ ਦਾ ਫ਼ੈਸਲਾ ਕੀਤਾ।

ਸਿਹਤ ਦੀ ਜਾਂਚ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ

ਟਾਵਰ ਤੋਂ ਹੇਠਾਂ ਉਤਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੋਵਾਂ ਬਜ਼ੁਰਗਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦੀ ਸਿਹਤ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾਵੇਗੀ।

ਇਸ ਧਰਨੇ ਨੂੰ ਖ਼ਤਮ ਕਰਵਾਉਣ ਲਈ ਪ੍ਰਸ਼ਾਸਨ ਨੇ ਅਗਲੇ ਹਫ਼ਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਬਜ਼ੁਰਗਾਂ ਨੇ ਆਪਣਾ ਲੰਬਾ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ।

Read Latest News and Breaking News at Daily Post TV, Browse for more News

Ad
Ad

Punjab District News