Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕਾਰ ਦੀ ਖਿੜਕੀ ਖੁੱਲ੍ਹਣ ਨਾਲ ਮੋਟਰਸਾਈਕਲ ਸਵਾਰ ਬਜ਼ੁਰਗ ਬੱਸ ਹੇਠਾਂ ਆਇਆ, ਮੌਕੇ ‘ਤੇ ਮੌਤ

Latest News :ਰਾਜਪੁਰਾ ਨੇੜੇ ਕਾਕਾ ਢਾਬੇ ਦੇ ਸਾਹਮਣੇ ਮੰਗਲਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 70 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਲਗਾਇਆ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News :ਰਾਜਪੁਰਾ ਨੇੜੇ ਕਾਕਾ ਢਾਬੇ ਦੇ ਸਾਹਮਣੇ ਮੰਗਲਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 70 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।


ਪੁਲਿਸ ਅਧਿਕਾਰੀ ਐਸ.ਆਈ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 10 ਵਜੇ ਵਾਪਰਿਆ। ਗੁਰਚਰਨ ਸਿੰਘ ਆਪਣੇ ਮੋਟਰਸਾਈਕਲ ‘ਤੇ ਉਕਸੀ ਸੈਣੀਆਂ ਤੋਂ ਰਾਜਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਕਾਕਾ ਢਾਬੇ ਕੋਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਖੜ੍ਹੀ ਇੱਕ ਕਾਰ ਦੀ ਖਿੜਕੀ ਅਚਾਨਕ ਖੁੱਲ੍ਹ ਗਈ।

ਮੋਟਰਸਾਈਕਲ ਖਿੜਕੀ ਨਾਲ ਟਕਰਾਉਣ ਕਾਰਨ ਗੁਰਚਰਨ ਸਿੰਘ ਸੜਕ ਦੇ ਸੱਜੇ ਪਾਸੇ ਜਾ ਡਿੱਗੇ। ਇਸੇ ਦੌਰਾਨ ਪਿੱਛੋਂ ਆ ਰਹੀ ਇੱਕ ਪੀ.ਆਰ.ਟੀ.ਸੀ. (PRTC) ਦੀ ਬੱਸ ਦਾ ਪਿਛਲਾ ਟਾਇਰ ਉਹਨਾਂ ਦੇ ਸਿਰ ਉੱਪਰੋਂ ਲੰਘ ਗਿਆ, ਜਿਸ ਕਾਰਨ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪੁੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਅੱਜ ਸਵੇਰੇ ਘਰੋਂ ਕਿਸੇ ਕੰਮ ਲਈ ਨਿਕਲੇ ਸਨ। ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਰਾਜਪੁਰਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਐਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਕਾਰ ਅਤੇ ਬੱਸ ਦੀ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News