ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੀਆਂ ਬਦਲੀਆਂ ਬਾਰੇ ਚੋਣ ਕਮਿਸ਼ਨ ਵੱਲੋਂ ਨਿਰਦੇਸ਼ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਬਦਲੀਆਂ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਚੋਣਾਂ ਨਾਲ ਸਿੱਧੇ ਤੌਰ ’ਤੇ ਜੁੜੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਜਿਹੜੇ ਅਧਿਕਾਰੀ ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੀਆਂ ਬਦਲੀਆਂ ਬਾਰੇ ਚੋਣ ਕਮਿਸ਼ਨ ਵੱਲੋਂ ਨਿਰਦੇਸ਼ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਬਦਲੀਆਂ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਚੋਣਾਂ ਨਾਲ ਸਿੱਧੇ ਤੌਰ ’ਤੇ ਜੁੜੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਜਿਹੜੇ ਅਧਿਕਾਰੀ ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ ਪੂਰੇ ਕਰ ਚੁੱਕੇ ਹਨ ਜਾਂ ਨਿਰਧਾਰਤ ਕੱਟ-ਆਫ਼ ਤਾਰੀਖ ਤੱਕ ਤਿੰਨ ਸਾਲ ਪੂਰੇ ਕਰ ਲੈਣਗੇ, ਉਨ੍ਹਾਂ ਨੂੰ ਉਸ ਜ਼ਿਲ੍ਹੇ ਤੋਂ ਬਦਲਣਾ ਹੋਵੇਗਾ। ਇਸ ਲਈ 31 ਮਾਰਚ 2027 ਨੂੰ ਕੱਟ-ਆਫ਼ ਤਾਰੀਖ ਮੰਨਿਆ ਗਿਆ ਹੈ।

ਪੁਲਿਸ ਅਧਿਕਾਰੀਆਂ ’ਤੇ ਵੀ ਲਾਗੂ ਹੋਣਗੇ ਨਿਯਮ
ਚੋਣ ਕਮਿਸ਼ਨ ਦੇ ਨਿਰਦੇਸ਼ ਸਬ-ਇੰਸਪੈਕਟਰ (SI) ਤੋਂ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਤੱਕ ਲਾਗੂ ਹੋਣਗੇ। ਇਨ੍ਹਾਂ ਵਿੱਚ ਚੋਣ ਸੁਰੱਖਿਆ ਅਤੇ ਪੁਲਿਸ ਬਲ ਦੀ ਤਾਇਨਾਤੀ ਨਾਲ ਜੁੜੇ ਅਧਿਕਾਰੀ ਵੀ ਸ਼ਾਮਲ ਹਨ। ਨਿਰਦੇਸ਼ਾਂ ਮੁਤਾਬਕ, ਸਬ-ਇੰਸਪੈਕਟਰਾਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ।

ਪਿਛਲੀਆਂ ਚੋਣਾਂ ਵਾਲੇ ਹਲਕੇ ਵਿੱਚ ਮੁੜ ਤਾਇਨਾਤੀ ਨਹੀਂ
ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਚੋਣ ਅਧਿਕਾਰੀ (DEO), ਰਿਟਰਨਿੰਗ ਅਫ਼ਸਰ (RO), ਸਹਾਇਕ ਰਿਟਰਨਿੰਗ ਅਫ਼ਸਰ (ARO), ਪੁਲਿਸ ਇੰਸਪੈਕਟਰ ਅਤੇ ਸਬ-ਇੰਸਪੈਕਟਰ ਜਾਂ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਉਸੇ ਵਿਧਾਨ ਸਭਾ ਹਲਕੇ ਜਾਂ ਜ਼ਿਲ੍ਹੇ ਵਿੱਚ ਮੁੜ ਤਾਇਨਾਤ ਨਹੀਂ ਕੀਤਾ ਜਾਵੇਗਾ, ਜਿੱਥੇ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਉਸ ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਤਾਇਨਾਤ ਸਨ।

ਇਨ੍ਹਾਂ ਨਿਰਦੇਸ਼ਾਂ ਦਾ ਉਦੇਸ਼ ਚੋਣ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦੀ ਤਾਇਨਾਤੀ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News