Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

ਪਟਿਆਲਾ: ਨਗਰ ਨਿਗਮ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਵਿਧਾਇਕ ਨੂੰ 24 ਘੰਟਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

ਪਟਿਆਲਾ: ਨਗਰ ਨਿਗਮ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਵਿਧਾਇਕ ਨੂੰ 24 ਘੰਟਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਦੇ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ, 12 ਨਵੰਬਰ ਨੂੰ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਪਟਿਆਲਾ ਨਗਰ ਨਿਗਮ ਦੀ ਹੱਦ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।

ਕਮਿਸ਼ਨ ਦੇ ਧਿਆਨ ਵਿੱਚ ਆਇਆ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 33 ਵਿੱਚ ਕੁਝ ਵਿਕਾਸ ਕਾਰਜਾਂ ਦਾ ਐਲਾਨ ਕੀਤਾ ਸੀ। ਇਸ ਮੌਕੇ ਨਗਰ ਨਿਗਮ ਪਟਿਆਲਾ ਦੀ ਵਧੀਕ ਕਮਿਸ਼ਨਰ ਸਿਮਰਜੀਤ ਕੌਰ ਅਤੇ ਐੱਸਡੀਐੱਮ ਗੁਰਦੇਵ ਸਿੰਘ ਧਾਮ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ, ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨਾਲ ਜੋੜਦਿਆਂ ਵਿਧਾਇਕ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਤ ਸਮੇਂ ਅੰਦਰ ਜਵਾਬ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News